ਪਰਵਾਸੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ
ਅੰਮ੍ਰਿਤਸਰ/ਬਿਊਰੋ ਨਿਊਜ਼
ਨਗਰ ਨਿਗਮ ਚੋਣਾਂ ਵਿਚ ਇਕ ਦਿਲਚਸਪ ਪਹਿਲੂ ਸਾਹਮਣੇ ਆਇਆ ਹੈ। ਅੰਮ੍ਰਿਤਸਰ ਨਗਰ ਨਿਗਮ ਚੋਣ ਦੌਰਾਨ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੀ 26 ਸਾਲਾ ਪਰਵਾਸੀ ਮਹਿਲਾ ਪਿੰਕੀ ਨੇ ਕਾਂਗਰਸ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਪਿੱਛੇ ਛੱਡ ਕੇ ਜਿੱਤ ਹਾਸਲ ਕੀਤੀ ਹੈ। ਪਿੰਕੀ ਦੀ ਜਿੱਤ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪਿੰਕੀ ਸਿਰਫ 5 ਜਮਾਤਾਂ ਪਾਸ ਹੈ। ਉਹ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦੇ ਪਿੰਡ ਦੀ ਜੰਮਪਲ ਹੈ ਤੇ 6 ਸਾਲ ਪਹਿਲਾਂ ਹੀ ਉਸਦਾ ਵਿਆਹ ਹੋਇਆ ਹੈ। ਪਿੰਕੀ ਦਾ ਸਹੁਰਾ ਪਰਿਵਾਰ ਪਹਿਲਾਂ ਕਾਂਗਰਸ ਅਤੇ ਭਾਜਪਾ ਨਾਲ ਵੀ ਜੁੜਿਆ ਰਿਹਾ। ਇਸ ਵਾਰ ਪਿੰਕੀ ਦੇ ਸਹੁਰਾ ਪਰਿਵਾਰ ਨੇ ਨਗਰ ਨਿਗਮ ਚੋਣਾਂ ਵਿਚ ਆਪਣੀ ਨੂੰਹ ਨੂੰ ਅਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉੋਤਾਰਿਆ ਤੇ ਉਸ ਨੇ ਜਿੱਤ ਪ੍ਰਾਪਤ ਕੀਤੀ ਹੈ। ਅੰਮ੍ਰਿਤਸਰ ਵਿੱਚ ਰਹਿੰਦੇ ਸਾਰੇ ਪਰਵਾਸੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ।
Home / ਪੰਜਾਬ / ਅੰਮ੍ਰਿਤਸਰ ‘ਚ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਨੂੰ ਪਿੱਛੇ ਛੱਡ ਕੇ ਪੰਜ ਪੜ੍ਹੀ ਪਰਵਾਸੀ ਮਹਿਲਾ ਨੇ ਜਿੱਤੀ ਚੋਣ
Check Also
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ
ਦਸੰਬਰ ਮਹੀਨੇ ਦੇ ਅੰਤ ’ਚ ਹੋਣਗੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : …