3.5 C
Toronto
Sunday, April 5, 2026
spot_img
Homeਪੰਜਾਬਕੈਪਟਨ ਸਰਕਾਰ ਨੇ ਪਰਾਲੀ ਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਲਿਆ ਫੈਸਲਾ

ਕੈਪਟਨ ਸਰਕਾਰ ਨੇ ਪਰਾਲੀ ਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਲਿਆ ਫੈਸਲਾ

ਡਾਇਰੈਕਟੋਰੇਟ ਦੀ ਸਥਾਪਨਾ ਕਰਨ ਲਈ ਦਿੱਤੀ ਪ੍ਰਵਾਨਗੀ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਸਰਕਾਰ ਨੇ ਕੈਬਨਿਟ ਮੀਟਿੰਗ ਦੌਰਾਨ ਪਰਾਲੀ ਸਾੜਨ ਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ। ਇਸ ਕੰਮ ਨੂੰ ਸਹੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਵਾਤਾਵਰਣ ਤੇ ਮੌਸਮੀ ਬਦਲਾਅ ਸਬੰਧੀ ਡਾਇਰੈਕਟੋਰੇਟ ਦੀ ਸਥਾਪਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਹ ਡਾਇਰੈਕਟੋਰੇਟ ਬਣਨ ਨਾਲ ਸਨਅਤਾਂ ਨੂੰ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਦੇਣ ਦੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਇਹ ਡਾਇਰੈਕਟੋਰੇਟ ਵਿਗਿਆਨ, ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵਿੱਚ ਸਥਾਪਤ ਕੀਤਾ ਜਾਵੇਗਾ। ਇਸ ਦਾ ਕੰਮ-ਕਾਜ ਪ੍ਰਦੂਸ਼ਣ ਦੇ ਖਤਰਿਆਂ ਨੂੰ ਖਤਮ ਕਰਨ ਸਬੰਧੀ ਤਕਨੀਕੀ ਮਾਮਲਿਆਂ ‘ਤੇ ਕੇਂਦਰਤ ਹੋਵੇਗਾ।

RELATED ARTICLES
POPULAR POSTS