ਕਿਸਾਨਾਂ ਦੇ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ ਇਸੇ ਮਹੀਨੇ ਹੋਵੇਗੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਤਰੀ ਮੰਡਲ ਨੇ 1 ਜਨਵਰੀ 2018 ਤੋਂ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਰੋਪੜ ਥਰਮਲ ਪਲਾਂਟ ਦਾ ਯੂਨਿਟ-1 ਤੇ ਯੂਨਿਟ-2 ਵੀ ਬੰਦ ਕੀਤਾ ਜਾਵੇਗਾ। ਬਠਿੰਡਾ ਥਰਮਲ ਪਲਾਂਟ ਵਿਚ ਕੰਮ ਕਰਦੇ ਕੱਚੇ ਤੇ ਪੱਕੇ ਮੁਲਾਜ਼ਮਾਂ ਨੂੰ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿਚ ਤਬਦੀਲ ਕੀਤਾ ਜਾਵੇਗਾ ਅਤੇ ਗੁਰੂ ਨਾਨਕ ਥਰਮਲ ਪਲਾਂਟ ਵਿਚ ਕੰਮ ਕਰਦੇ ਕੁੱਝ ਮੁਲਾਜ਼ਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ‘ਚ ਵੀ ਤਬਦੀਲ ਕੀਤੇ ਜਾਣਗੇ।
ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਵੱਡਾ ਫ਼ੈਸਲਾ ਕਰਦੇ ਹੋਏ 3600 ਕਰੋੜ ਦੀ ਪਹਿਲੀ ਕਿਸ਼ਤ ਇਸੇ ਮਹੀਨੇ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ, ਇਸ ਤਹਿਤ ਸਭ ਤੋਂ ਪਹਿਲਾਂ ਸਹਿਕਾਰੀ ਬੈਂਕਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਪੰਜਾਬ ਕੈਬਨਿਟ ਵੱਲੋਂ ਡੀਟੀਐਚ ਤੇ ਲੋਕਲ ਕੇਬਲ ਕੁਨੈਕਸ਼ਨ ‘ਤੇ ਮਨੋਰੰਜਨ ਟੈਕਸ ਲਗਾਉਣ ਨੂੰ ਵੀ ਮਨਜ਼ੂਰੀ ਦਿੱਤੀ ਅਤੇ ਕਈ ਹੋਰ ਫੈਸਲੇ ਵੀ ਲਏ ਗਏ।
Check Also
ਦਿਲਜੀਤ ਦੋਸਾਂਝ ਨੇ ਫਿਲਮ ‘ਪੰਜਾਬ 95’ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ
ਫਿਲਮ ਅਗਲੇ ਮਹੀਨੇ ਰਿਲੀਜ਼ ਹੋਣ ਦੇ ਸੰਕੇਤ ਦਿੱਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਸਟਾਰ ਗਾਇਕ …