ਐਸ ਬੀ ਆਈ ਦੀ ਸਲਾਨਾ ਰਿਪੋਰਟ ‘ਚ ਖੁਲਾਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਰਿਜ਼ਰਵ ਬੈਂਕ 2000 ਦੇ ਨੋਟ ਵਾਪਸ ਲੈ ਸਕਦਾ ਹੈ ਤੇ ਜਾਂ ਫਿਰ ਇਸ ਦੀ ਹੋਰ ਛਪਾਈ ਬੰਦ ਕਰ ਸਕਦਾ ਹੈ। ਸਟੇਟ ਬੈਂਕ ਆਫ ਇੰਡੀਆ ਦੀ ਸਾਲਾਨਾ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਐਸਬੀਆਈ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਅਸੀਂ ਇਹ ਵੇਖਿਆ ਹੈ ਕਿ ਮਾਰਚ 2017 ਤੱਕ 3501 ਅਰਬ ਰੁਪਏ ਦੇ ਛੋਟੇ ਨੋਟ ਬਾਜ਼ਾਰ ਵਿੱਚ ਸਨ।
ਐਸਬੀਆਈ ਦੀ ਮੁੱਖ ਆਰਥਿਕ ਸਲਾਹਕਾਰ ਸੌਮਿਆ ਕਾਂਤੀ ਘੋਸ਼ ਨੇ ਕਿਹਾ ਕਿ ਆਰਬੀਆਈ ਵੱਲੋਂ ਜਿੰਨੇ ਜ਼ਿਆਦਾ ਨੋਟ ਛਾਪੇ ਗਏ ਹਨ, ਉਨ੍ਹਾਂ ਨੂੰ ਬਾਜ਼ਾਰ ਵਿੱਚ ਨਹੀਂ ਲਿਆਂਦਾ ਜਾਵੇਗਾ। ਕਿਹਾ ਗਿਆ ਹੈ ਕਿ ਆਮ ਤੌਰ ‘ਤੇ ਵੇਖਿਆ ਜਾ ਰਿਹਾ ਹੈ ਕਿ 2000 ਰੁਪਏ ਦੇ ਨੋਟ ਨਾਲ ਲੈਣ-ਦੇਣ ਕਰਨਾ ਮੁਸ਼ਕਲ ਹੋ ਰਿਹਾ ਹੈ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …