Breaking News
Home / ਭਾਰਤ / 2ਜੀ ਸਕੈਮ ਦੇ ਸਾਰੇ ਮੁਲਜ਼ਮ ਬਰੀ, ਕਾਂਗਰਸ ਨੂੰ ਮਿਲੀ ਰਾਹਤ

2ਜੀ ਸਕੈਮ ਦੇ ਸਾਰੇ ਮੁਲਜ਼ਮ ਬਰੀ, ਕਾਂਗਰਸ ਨੂੰ ਮਿਲੀ ਰਾਹਤ

ਡਾ. ਮਨਮੋਹਨ ਸਿੰਘ ਨੇ ਕਿਹਾ, ਅਦਾਲਤ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕੀਤਾ
ਨਵੀ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਅੱਜ ਕਰੋੜਾਂ ਰੁਪਏ ਦੇ 2ਜੀ ਸਕੈਮ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਸਾਬਕਾ ਟੈਲੀਕਾਮ ਮੰਤਰੀ ਏ ਰਾਜਾ, ਡੀਐਮਕੇ ਲੀਡਰ ਕਨੀਮੋਝੀ ਸਮੇਤ ਸਾਰੇ ਮੁਲਜ਼ਮਾਂ ਨੂੰ ਅਦਾਲਤ ਨੇ 2ਜੀ ਸਕੈਮ ਦੇ ਪਹਿਲੇ ਕੇਸ ਵਿੱਚ ਬਰੀ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਸਰਕਾਰੀ ਧਿਰ ਦੋਸ਼ ਸਾਬਤ ਕਰਨ ਵਿੱਚ ਨਾਕਾਮ ਰਹੀ। ਕੇਸ ਵਿੱਚ ਪੁਖਤਾ ਸਬੂਤਾਂ ਦੇ ਨਾ ਹੋਣ ਕਾਰਨ ਅਦਾਲਤ ਇਸ ਕੇਸ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰਦੀ ਹੈ। ਪੰਜ ਸਾਲ ਬਾਅਦ ਆਇਆ ਇਹ ਫੈਸਲਾ ਕਾਂਗਰਸ ਲਈ ਇੱਕ ਉਮੀਦ ਦੀ ਕਿਰਨ ਬਣਿਆ ਹੈ।
ਇਸ ਫ਼ੈਸਲੇ ਤੋਂ ਬਾਅਦ ਕਾਂਗਰਸ ਨੇ ਭਾਜਪਾ ‘ਤੇ ਹਮਲਾਵਰ ਰੁਖ ਅਖਤਿਆਰ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅਦਾਲਤੀ ਫ਼ੈਸਲੇ ਤੋਂ ਬਾਅਦ ਕਿਹਾ ਕਿ ਦੋਸ਼ ਖਰਾਬ ਨੀਅਤ ਨਾਲ ਲਗਾਏ ਗਏ ਸਨ ਤੇ ਯੂਪੀਏ ਸਰਕਾਰ ਖ਼ਿਲਾਫ਼ ਝੂਠਾ ਪ੍ਰਚਾਰ ਕੀਤਾ ਗਿਆ। ਉਨ੍ਹਾਂ ਆਖਿਆ ਕਿ ਅਦਾਲਤ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ।

Check Also

ਇੰਡੀਆ ਗੱਠਜੋੜ ਦੇ ਸੱਤਾ ’ਚ ਆਉਣ ’ਤੇ ਗਰੀਬਾਂ ਨੂੰ ਮੁਫਤ ਮਿਲਦਾ ਰਾਸ਼ਨ ਦੁੱਗਣਾ ਕਰ ਦਿਆਂਗੇ : ਖੜਗੇ

ਲਖਨਊ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲਖਨਊ ’ਚ ਐਲਾਨ ਕੀਤਾ ਕਿ ਜੇ ਇੰਡੀਆ ਗੱਠਜੋੜ …