ਵਿਧਾਇਕ ਦਲ ਦੀ ਮੀਟਿੰਗ ‘ਚ ਹੋਇਆ ਫੈਸਲਾ
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਵਿਚ ਜੈਰਾਮ ਠਾਕੁਰ ਦਾ ਮੁੱਖ ਮੰਤਰੀ ਬਣਨਾ ਤੈਅ ਹੋ ਚੁੱਕਾ ਹੈ। ਜਾਣਕਾਰੀ ਮਿਲੀ ਹੈ ਕਿ ਸ਼ਿਮਲਾ ਵਿਚ ਭਾਜਪਾ ਦੇ ਸੀਨੀਅਰ ਆਗੂਆਂ ਤੇ ਵਿਧਾਇਕ ਦਲ ਦੀ ਮੀਟਿੰਗ ਵਿਚ ਇਹ ਫੈਸਲਾ ਹੋਇਆ ਹੈ। ਹਾਲਾਂਕਿ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਜੈਰਾਮ ਠਾਕੁਰ 5ਵੀਂ ਵਾਰ ਮੰਡੀ ਜ਼ਿਲ੍ਹੇ ਦੇ ਸਿਰਾਜ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤੇ ਹਨ। ਠਾਕੁਰ ਪਹਿਲਾਂ ਵੀ ਭਾਜਪਾ ਦੀ ਸਰਕਾਰ ਵਿਚ ਮੰਤਰੀ ਰਹਿ ਚੁੱਕੇ ਹਨ। ਚੇਤੇ ਰਹੇ ਮੁੱਖ ਮੰਤਰੀ ਦੀ ਦੌੜ ਵਿਚ ਜੇਪੀ ਨੱਡਾ ਦਾ ਨਾਂ ਵੀ ਸਭ ਤੋਂ ਅੱਗੇ ਚੱਲ ਰਿਹਾ ਸੀ। ਚੇਤੇ ਰਹੇ ਕਿ ਹਿਮਾਚਲ ਵਿਚ ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿਚ ਬਹੁਮਤ ਤਾਂ ਹਾਸਲ ਕਰ ਲਿਆ ਹੈ, ਪਰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਪ੍ਰੇਮ ਕੁਮਾਰ ਧੂਮਲ ਚੋਣ ਹਾਰ ਗਏ ਸਨ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …