20.4 C
Toronto
Sunday, August 16, 2026
spot_img
Homeਪੰਜਾਬਥਰਮਲ ਪਲਾਂਟ ਬੰਦ ਕਰਨ ਦੇ ਐਲਾਨ ਮਗਰੋਂ ਮੁਲਾਜ਼ਮਾਂ 'ਚ ਗੁੱਸੇ ਦੀ ਲਹਿਰ

ਥਰਮਲ ਪਲਾਂਟ ਬੰਦ ਕਰਨ ਦੇ ਐਲਾਨ ਮਗਰੋਂ ਮੁਲਾਜ਼ਮਾਂ ‘ਚ ਗੁੱਸੇ ਦੀ ਲਹਿਰ

ਥਰਮਲ ਪਲਾਂਟ ਬੰਦ ਕਰਨ ਦੇ ਐਲਾਨ ਮਗਰੋਂ ਮੁਲਾਜ਼ਮਾਂ ‘ਚ ਗੁੱਸੇ ਦੀ ਲਹਿਰਰੋਸ ਮੁਜ਼ਾਹਰਾ ਕਰਕੇ ਮੁਲਾਜ਼ਮਾਂ ਨੇ ਮਨਪ੍ਰੀਤ ਬਾਦਲ ਦਾ ਫੂਕਿਆ ਪੁਤਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਬਠਿੰਡਾ ਤੇ ਰੋਪੜ ਦੇ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਖਿਲਾਫ ਮੁਲਾਜ਼ਮ ਡਟੇ ਗਏ ਹਨ। ਅੱਜ ਬਠਿੰਡਾ ਵਿੱਚ ਵੱਡੀ ਗਿਣਤੀ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਬਠਿੰਡਾ-ਗੰਗਾਨਗਰ ਹਾਈਵੇ ‘ਤੇ ਜਾਮ ਲਾ ਦਿੱਤਾ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਫੂਕਿਆ। ਮੁਲਾਜ਼ਮਾਂ ਨੇ ਵੱਡੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।
ਚੇਤੇ ਰਹੇ ਕਿ ਪੰਜਾਬ ਕੈਬਨਿਟ ਨੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਸਾਰੇ ਚਾਰੇ ਯੂਨਿਟਾਂ ਤੇ ਰੋਪੜ ਦੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਦੋ ਯੂਨਿਟਾਂ ਨੂੰ ਪਹਿਲੀ ਜਨਵਰੀ ਤੋਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪਰ ਸਰਕਾਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਨ੍ਹਾਂ ਯੂਨਿਟਾਂ ਵਿੱਚ ਕੰਮ ਕਰਦੇ ਕੱਚੇ ਤੇ ਪੱਕੇ ਮੁਲਾਜ਼ਮਾਂ ਨੂੰ ਨੇੜਲੇ ਥਾਵਾਂ ‘ਤੇ ਤਬਦੀਲ ਕੀਤਾ ਜਾਏਗਾ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਵੀ ਸੰਘਰਸ਼ ਵਿੱਚ ਥਰਮਲ ਮੁਲਾਜ਼ਮਾਂ ਦਾ ਸਾਥ ਦਿੱਤਾ ਹੈ।

RELATED ARTICLES
POPULAR POSTS