-5.1 C
Toronto
Tuesday, February 3, 2026
spot_img
Homeਪੰਜਾਬਸਭਾ ਮੌਕੇ ਹੁਣ ਸਿਆਸੀ ਪਾਰਟੀਆਂ ਨਹੀਂ ਕਰਨਗੀਆਂ ਕਾਨਫਰੰਸਾਂ

ਸਭਾ ਮੌਕੇ ਹੁਣ ਸਿਆਸੀ ਪਾਰਟੀਆਂ ਨਹੀਂ ਕਰਨਗੀਆਂ ਕਾਨਫਰੰਸਾਂ

ਆਮ ਆਦਮੀ ਪਾਰਟੀ ਦੀ ਪਹਿਲ ਤੇ ਅਕਾਲ ਤਖਤ ਸਾਹਿਬ ਦੇ ਹੁਕਮ ਤੋਂ ਬਾਅਦ ਅਕਾਲੀ ਤੇ ਕਾਂਗਰਸੀਆਂ ਨੇ ਵੀ ਰੱਦ ਕੀਤੀਆਂ ਸਿਆਸੀ ਕਾਨਫਰੰਸਾਂ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਜ਼ੋਰਾਵਰ ਸਿੰਘ, ਫ਼ਤਿਹ ਸਿੰਘ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹੀਦੀ ਨੂੰ ਸਮਰਪਿਤ ਸਭਾ ਮੌਕੇ ਹਰ ਸਾਲ ਹੁੰਦੀਆਂ ਸਿਆਸੀ ਰੈਲੀਆਂ ਇਸ ਸਾਲ ਨਹੀਂ ਹੋਣਗੀਆਂ। ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਭਾ ਮੌਕੇ ਕਾਨਫ਼ਰੰਸ ਨਾ ਕਰਨ ਦਾ ਫ਼ੈਸਲਾ ਕੀਤਾ ਸੀ।ਇਸ ਤੋਂ ਬਾਅਦ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਕਈ ਸਿੱਖ ਜਥੇਬੰਦੀਆਂ ਵੱਲੋਂ ਸਿਆਸੀ ਕਾਨਫ਼ਰੰਸਾਂ ਨਾ ਹੋਣ ਦੇਣ ਲਈ ਮੰਗ ਪੱਤਰ ਵੀ ਦਿੱਤੇ ਗਏ ਸੀ। ਇਸ ਦਰਮਿਆਨ ਅਕਾਲ ਤਖ਼ਤ ਸਾਹਿਬ ਵੱਲੋਂ ਹੁਕਮਨਾਮਾ ਜਾਰੀ ਕੀਤਾ ਗਿਆ ਹੈ ਅਤੇ ਸਿਆਸੀ ਕਾਨਫ਼ਰੰਸਾਂ ਕਰਨ ਉੱਤੇ ਰੋਕ ਲਗਾ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੇ ਹੁਕਮਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸਾਲ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਉੱਪਰ ਹੋਣ ਵਾਲੀ ਕਾਨਫ਼ਰੰਸ ਇਸ ਸਾਲ ਨਹੀਂ ਕੀਤੀ ਜਾਵੇਗੀ। ਇਸ ਤੋਂ ਬਿਨਾਂ ਕਾਂਗਰਸ ਪਾਰਟੀ ਵੱਲੋਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੰਸਦ ਮੈਂਬਰਾਂ ਨਾਲ ਬੈਠਕ ਕੀਤੀ ਗਈ ਜਿਸ ਵਿੱਚ ਸਭਾ ਮੌਕੇ ਸਿਆਸੀ ਕਾਨਫ਼ਰੰਸ ਨਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

RELATED ARTICLES
POPULAR POSTS