ਡਾ. ਮਨਮੋਹਨ ਸਿੰਘ ਨੇ ਕਿਹਾ, ਅਦਾਲਤ ਨੇ ਦੁੱਧ ਦਾ ਦੁੱਧਤੇ ਪਾਣੀ ਦਾ ਪਾਣੀ ਕੀਤਾ
ਨਵੀ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਵੀਰਵਾਰ ਨੂੰ ਕਰੋੜਾਂ ਰੁਪਏ ਦੇ 2ਜੀ ਸਕੈਮ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਸਾਬਕਾ ਟੈਲੀਕਾਮ ਮੰਤਰੀ ਏ ਰਾਜਾ, ਡੀਐਮਕੇ ਲੀਡਰ ਕਨੀਮੋਝੀ ਸਮੇਤ ਸਾਰੇ ਮੁਲਜ਼ਮਾਂ ਨੂੰ ਅਦਾਲਤ ਨੇ 2ਜੀ ਸਕੈਮ ਦੇ ਪਹਿਲੇ ਕੇਸ ਵਿੱਚ ਬਰੀ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਸਰਕਾਰੀ ਧਿਰ ਦੋਸ਼ ਸਾਬਤ ਕਰਨ ਵਿੱਚ ਨਾਕਾਮ ਰਹੀ। ਕੇਸ ਵਿੱਚ ਪੁਖਤਾ ਸਬੂਤਾਂ ਦੇ ਨਾ ਹੋਣ ਕਾਰਨ ਅਦਾਲਤ ਇਸ ਕੇਸ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰਦੀ ਹੈ। ਪੰਜ ਸਾਲ ਬਾਅਦ ਆਇਆ ਇਹ ਫੈਸਲਾ ਕਾਂਗਰਸ ਲਈ ਇੱਕ ਉਮੀਦ ਦੀ ਕਿਰਨ ਬਣਿਆ ਹੈ।ਇਸ ਫ਼ੈਸਲੇ ਤੋਂ ਬਾਅਦ ਕਾਂਗਰਸ ਨੇ ਭਾਜਪਾ ‘ਤੇ ਹਮਲਾਵਰ ਰੁਖ ਅਖਤਿਆਰ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅਦਾਲਤੀ ਫ਼ੈਸਲੇ ਤੋਂ ਬਾਅਦ ਕਿਹਾ ਕਿ ਦੋਸ਼ ਖਰਾਬ ਨੀਅਤ ਨਾਲ ਲਗਾਏ ਗਏ ਸਨ ਤੇ ਯੂਪੀਏ ਸਰਕਾਰ ਖ਼ਿਲਾਫ਼ ਝੂਠਾ ਪ੍ਰਚਾਰ ਕੀਤਾ ਗਿਆ। ਉਨਾਂ ਆਖਿਆ ਕਿ ਅਦਾਲਤ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ।
Check Also
ਭਾਰਤ ਨੇ ਪਾਕਿਸਤਾਨ ‘ਤੇ ਦਾਗੀਆਂ ਮਿਜ਼ਾਈਲਾਂ
ਪਾਕਿ ਤੋਂ ਭਾਰਤ ਨੇ ਪਹਿਲਗਾਮ ਹਮਲੇ ਦਾ ਲਿਆ ਬਦਲਾ ‘ਅਪਰੇਸ਼ਨ ਸਿੰਦੂਰ’ ਤਹਿਤ ਫੌਜ ਨੇ ਕੀਤੀ …