Breaking News
Home / ਭਾਰਤ / ਏਅਰ ਇੰਡੀਆ ਦੀ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਉਡਾਣ 23 ਤੋਂ

ਏਅਰ ਇੰਡੀਆ ਦੀ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਉਡਾਣ 23 ਤੋਂ

ਅੰਮ੍ਰਿਤਸਰ : ਹਵਾਈ ਕੰਪਨੀ ਏਅਰ ਇੰਡੀਆ ਵੱਲੋਂ 23 ਦਸੰਬਰ ਤੋਂ ਹਫ਼ਤੇ ਵਿੱਚ ਦੋ ਦਿਨ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਮੁੰਬਈ, ਅੰਮ੍ਰਿਤਸਰ ਤੇ ਨਾਂਦੇੜ ਸਾਹਿਬ ਵਿਚਾਲੇ ਹਵਾਈ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਉਡਾਣ ਦੀ ਸ਼ੁਰੂਆਤ ਨਾਲ ਸਿੱਖ ਭਾਈਚਾਰੇ ਦੀ ਅਕਾਲ ਤਖ਼ਤ ਸਾਹਿਬ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਹਵਾਈ ਮਾਰਗ ਨਾਲ ਜੋੜਨ ਦੀ ਮੰਗ ਪੂਰੀ ਹੋ ਜਾਵੇਗੀ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਲੰਮੀ ਜੱਦੋ-ਜਹਿਦ ਤੋਂ ਬਾਅਦ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਲਈ ਇਹ ਉਡਾਣ ਸ਼ੁਰੂ ਹੋ ਰਹੀ ਹੈ। ਇਸ ਨਾਲ ਦੋਵਾਂ ਤਖ਼ਤਾਂ ਵਿਚਾਲੇ ਜਿੱਥੇ ਹਵਾਈ ਸੰਪਰਕ ਕਾਇਮ ਹੋਵੇਗਾ, ਉਥੇ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ। ਪਹਿਲਾਂ ਹਵਾਈ ਕੰਪਨੀ ਵੱਲੋਂ ਇਸ ਉਡਾਣ ਸਬੰਧੀ ਸਰਵੇਖਣ ਕੀਤਾ ਗਿਆ ਸੀ ਤੇ ਹੁਣ ਇਹ ਉਡਾਣ 23 ਦਸੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਏਅਰ ਇੰਡੀਆ ਵੱਲੋਂ ਇਹ ਉਡਾਣ ਸਵੇਰੇ 7:15 ਵਜੇ ਮੁੰਬਈ ਤੋਂ ਰਵਾਨਾ ਹੋਵੇਗੀ ਅਤੇ 10:05 ਵਜੇ ਅੰਮ੍ਰਿਤਸਰ ਪੁੱਜੇਗੀ, ਜੋ 10:55 ਵਜੇ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ ਤੇ 1:10 ਵਜੇ ਉਥੇ ਪੁੱਜੇਗੀ। ਇਹ ਉਡਾਣ ਨਾਂਦੇੜ ਸਾਹਿਬ ਤੋਂ 1:50 ਰਵਾਨਾ ਹੋਵੇਗੀ ਅਤੇ 4:30 ਅੰਮ੍ਰਿਤਸਰ ਪੁੱਜੇਗੀ, ਜਿੱਥੋਂ 6 ਵਜੇ ਮੁੜ ਮੁੰਬਈ ਲਈ ਰਵਾਨਾ ਹੋਵੇਗੀ। ਇਹ ਉਡਾਣ ਫਿਲਹਾਲ ਸ਼ਨਿੱਚਰਵਾਰ ਤੇ ਐਤਵਾਰ ਹੀ ਹੋਵੇਗੀ।

Check Also

ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ

3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …