ਬਰਲਿੰਗਟਨ : ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਗੁਰੁਘਰ ਓਕਵਿਲ ਵਿਖੇ 26 ਦਸੰਬਰ ਅਤੇ ਗੁਰੂ ਰਵੀਦਾਸ ਗੁਰੂਘਰ ਬਰਲਿੰਗਟਨ ਵਿਖੇ 31 ਦਸੰਬਰ ਨੂੰ ਮਨਾਇਆ ਜਾਵੇਗਾ।
ਗੁਰੂਘਰ ਓਕਵਿਲ ਵਿਖੇ 24 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 26 ਦਸੰਬਰ ਨੂੰ ਭੋਗ ਪਾਏ ਜਾਣਗੇ। ਇਸੇ ਤਰ੍ਹਾਂ ਹੀ ਬਰਲਿੰਗਟਨ ਦੇ ਗੁਰੁ ਰਵੀਦਾਸ ਗੁਰੂਘਰ ਵਿਖੇ 29 ਦਸੰਬਰ ਨੂੰ ਸ੍ਰੀ ਅਖੰਠ ਪਾਠ ਸਾਹਿਬ ਅਰੰਭ ਹੋਣਗੇ ਅਤੇ 31 ਦਸੰਬਰ ਨੂੰ ਭੋਗ ਪਾਏ ਜਾਣਗੇ। ਉਪਰੰਤ ਦੋਵਾਂ ਗੁਰੂਘਰਾਂ ਵਿੱਚ ਢਾਡੀਆਂ ਅਤੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ ਗੁਰੁ ਕਾ ਲੰਗਰ ਅਤੁੱਟ ਵਰਤੇਗਾ। ਸੰਗਤਾ ਨੂੰ ਪ੍ਰਬੰਧਕਾਂ ਵਲੋਂ ਹੁਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ।
Home / ਕੈਨੇਡਾ / ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਗੁਰੂਘਰ ਓਕਵਿਲ ਵਿਖੇ 26 ਅਤੇ ਗੁਰੂਘਰ ਗੁਰੂ ਰਵੀਦਾਸ ਵਿਖੇ 31 ਦਸੰਬਰ ਨੂੰ ਮਨਾਇਆ ਜਾਵੇਗਾ
Check Also
‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ
ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 …