Breaking News
Home / ਕੈਨੇਡਾ / ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦਾ ਸ਼ਹੀਦੀ ਸਮਾਗ਼ਮ 23, 24 ਤੇ 25 ਦਸੰਬਰ ਨੂੰ ਮਨਾਇਆ ਜਾਏਗਾ

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਤੇ ਮਾਤਾ ਜੀ ਦਾ ਸ਼ਹੀਦੀ ਸਮਾਗ਼ਮ 23, 24 ਤੇ 25 ਦਸੰਬਰ ਨੂੰ ਮਨਾਇਆ ਜਾਏਗਾ

ਟੋਰਾਂਟੋ/ਡਾ. ਸੁਖਦੇਵ ਸਿੰਘ ਝੰਡ
ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਯਾਦਗਾਰ ਕਮੇਟੀ ਅਤੇ ਸਮੂਹ ਸੰਗਤ ਵੱਲੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ-ਦਿਵਸ ਗੁਰਦੁਆਰਾ ਸਾਹਿਬ ਡਿਕਸੀ ਰੋਡ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 23 ਦਸੰਬਰ ਸ਼ਨੀਵਾਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਸਵੇਰੇ 10.30 ਵਜੇ ਗੁਰਦੁਆਰਾ ਸਾਹਿਬ ਦੇ ਹਾਲ ਨੰਬਰ 3 ਅਤੇ 4 ਵਿਚ ਆਰੰਭ ਹੋਵੇਗਾ ਜਿਸ ਦਾ ਭੋਗ 25 ਦਸੰਬਰ ਨੂੰ ਸੋਮਵਾਰ ਸਵੇਰੇ 11.00 ਵਜੇ ਪਵੇਗਾ।
ਉਪਰੰਤ, ਰਾਗੀ ਜੱਥੇ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ ਅਤੇ ਪੰਜਾਬ ਤੋਂ ਉਚੇਚੇ ਤੌਰ ‘ਤੇ ਇਸ ਸ਼ਹੀਦੀ ਸਮਾਗ਼ਮ ਵਿਚ ਭਾਗ ਲੈਣ ਲਈ ਇੱਥੇ ਪਹੁੰਚ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ-ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਜੀ ਵੱਲੋਂ ਇਨ੍ਹਾਂ ਅਦੁੱਤੀ ਸ਼ਹੀਦੀਆਂ ਬਾਰੇ ਸਿੱਖ ਇਤਿਹਾਸ ਦੀ ਵਿਚਾਰ ਕੀਤੀ ਜਾਏਗੀ। ਸਮੂਹ ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਗੁਰੂ ਸਾਹਿਬ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇਹ ਤਿੰਨੇ ਦਿਨ ਡਿਕਸੀ ਗੁਰੂਘਰ ਵਿਖੇ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਆਪਣੀਆਂ ਹਾਜ਼ਰੀਆਂ ਲਵਾਓ ਜੀ। ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ 647-833-2748 ਜਾਂ ਗੁਰਦੁਆਰਾ ਸਾਹਿਬ ਦੇ ਫ਼ੋਨ ਨੰਬਰ 905-670-3311 ‘ਤੇ ਕਾਲ ਕਰਕੇ ਲਈ ਜਾ ਸਕਦੀ ਹੈ।

Check Also

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …