12 ਫਰਵਰੀ 2018 ਨੂੰ ਮਿਲਣਗੇ ਐਵਾਰਡ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬੀ ਨਾਵਲਕਾਰ ਨਛੱਤਰ ਦੇ ਨਾਵਲ ‘ਸਲੋ ਡਾਊਨ’ ਨੂੰ ਸਾਹਿਤ ਅਕਾਦਮੀ ਐਵਾਰਡ ਲਈ ਚੁਣਿਆ ਗਿਆ ਹੈ। ਇਹ ਐਲਾਨ ਭਾਰਤੀ ਸਾਹਿਤ ਅਕਾਦਮੀ ਵੱਲੋਂ 24 ਭਾਰਤੀ ਭਾਸ਼ਾਵਾਂ ਦੇ ਲੇਖਕਾਂ, ਸਾਹਿਤਕਾਰਾਂ ਦੀਆਂ ਰਚਨਾਵਾਂ ਨੂੰ ਮਾਨਤਾ ਦੇਣ ਲਈ ਸਾਲਾਨਾ ਇਨਾਮਾਂ ਦਾ ਐਲਾਨ ਕੀਤਾ ਗਿਆ ਹੈ। ਸਾਹਿਤ ਅਕਾਦਮੀ ਦੇ ਸਕੱਤਰ ਕੇ. ਸ੍ਰੀਨਿਵਾਸ ਰਾਓ ਨੇ ਦੱਸਿਆ 7 ਨਾਵਲਾਂ, 5 ਕਵਿਤਾਵਾਂ, 5 ਕਹਾਣੀਆਂ, 5 ਸਾਹਿਤਕ ਆਲੋਚਨਾ, ਇਕ ਨਾਟਕ ਅਤੇ ਇਕ ਨਿਬੰਧਾਂ ਦੀ ਕਿਤਾਬ 2017 ਦੇ ਸਾਹਿਤ ਅਕਾਦਮੀ ਇਨਾਮ ਲਈ ਚੁਣੀ ਗਈ ਹੈ। ਇਹ ਇਨਾਮ ਜਿੱਤਣ ਵਾਲੇ ਸਾਹਿਤਕਾਰਾਂ ਨੂੰ ਅਗਲੇ ਸਾਲ 12 ਫਰਵਰੀ ਨੂੰ ਹੋ ਰਹੇ ਸਮਾਗਮ ਮੌਕੇ ਸਨਮਾਨਿਤ ਕੀਤਾ ਜਾਵੇਗਾ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …