Breaking News
Home / ਪੰਜਾਬ / ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਟਨਾ ਸਾਹਿਬ ਦੀ ਮੁਫ਼ਤ ਯਾਤਰਾ ਲਈ ਕੈਪਟਨ ਸਰਕਾਰ ਵਲੋਂ ਰੇਲ ਗੱਡੀਆਂ ਰਵਾਨਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਟਨਾ ਸਾਹਿਬ ਦੀ ਮੁਫ਼ਤ ਯਾਤਰਾ ਲਈ ਕੈਪਟਨ ਸਰਕਾਰ ਵਲੋਂ ਰੇਲ ਗੱਡੀਆਂ ਰਵਾਨਾ

ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਤੋਂ ਰੇਲ ਗੱਡੀਆਂ ਨੂੰ ਦਿਖਾਈ ਗਈ ਹਰੀ ਝੰਡੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਪੁਰਬ ਸਬੰਧੀ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮੁਫ਼ਤ ਯਾਤਰਾ ਲਈ ਰੇਲ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਇਸ ਯਾਤਰਾ ਗੱਡੀ ਨੂੰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਸਿੱਧੂ ਨੇ ਕਿਹਾ ਕਿ ਸਿੱਖਾਂ ਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਹਮੇਸ਼ਾ ਜ਼ੁਲਮ ਖਿਲਾਫ ਲੜਾਈ ਲੜੀ ਜੋ ਅੱਜ ਵੀ ਉਨ੍ਹਾਂ ਦੇ ਜ਼ਿਹਨ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਧਰਮ ਨੂੰ ਰਾਜਨੀਤੀ ਤੋਂ ਉੱਪਰ ਰੱਖਿਆ ਹੈ ਅਤੇ ਕਦੇ ਵੀ ਧਰਮ ‘ਤੇ ਰਾਜਨੀਤੀ ਨਹੀਂ ਕੀਤੀ। ਪਟਿਆਲਾ ਤੋਂ ਵੀ ਮੁਫਤ ਰੇਲ ਗੱਡੀ ਪਟਨਾ ਸਾਹਿਬ ਨੂੰ ਰਵਾਨਾ ਹੋਈ, ਜਿਸ ਨੂੰ ਹਰੀ ਝੰਡੀ ਪਰਨੀਤ ਕੌਰ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਜੋਤ ਨੇ ਦਿਖਾਈ। ਇਸੇ ਤਰ੍ਹਾਂ ਬਠਿੰਡਾ ਤੋਂ ਮਨਪ੍ਰੀਤ ਸਿੰਘ ਬਾਦਲ ਨੇ ਰੇਲ ਗੱਡੀ ਨੂੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …