Breaking News
Home / ਪੰਜਾਬ / ਸ਼ਹੀਦੀ ਸਭਾ ਦੇ ਪਹਿਲੇ ਦਿਨ ਸੰਗਤਾਂ ਦੀ ਆਮਦ ਸ਼ੁਰੂ

ਸ਼ਹੀਦੀ ਸਭਾ ਦੇ ਪਹਿਲੇ ਦਿਨ ਸੰਗਤਾਂ ਦੀ ਆਮਦ ਸ਼ੁਰੂ

ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਰਾਣਾ ਕੇਪੀ ਨੇ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਕੀਤਾ ਨਮਨ
ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਧੰਨ ਧੰਨ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਮੌਕੇ ਸ਼ਹੀਦੀ ਸਭਾ ਦੇ ਪਹਿਲੇ ਦਿਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅੱਜ ਆਰੰਭ ਹੋ ਗਏ ਹਨ। ਜਿਸ ਦੇ 27 ਦਸੰਬਰ ਨੂੰ ਭੋਗ ਪਾਏ ਜਾਣਗੇ ਤੇ ਇਸੇ ਦਿਨ ਹੀ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਦੁਪਿਹਰ 1 ਵਜੇ ਅਰਦਾਸ ਉਪਰੰਤ ਸੰਪੂਰਨ ਹੋਵੇਗਾ। ਫ਼ਤਿਹਗੜ ਸਾਹਿਬ ਦੇ ਸ਼ਹੀਦੀ ਜੋੜ ਮੇਲ ਵਿਚ ਪਹਿਲਾ ਦਿਨ ਰੂਹਾਨੀਅਤ ਨਾਲ ਭਰਪੂਰ ਰਿਹਾ। ਛੋਟੇ ਸਾਬਿਜਾਦਿਆਂ ਦੇ ਅੰਦਰ ਜੂਝ ਮਰਨ ਤੇ ਸਿੱਖੀ ਸਿਦਕ ਦੀ ਸਿਖਰ ਦੀ ਭਾਵਨਾ ਨੂੰ ਪ੍ਰਗਟ ਕਰਦਾ ਇਹ ਦਿਨ ਸਿੱਖ ਇਤਿਹਾਸ ਵਿਚ ਵੈਰਾਗਮਈ ਪਰ ਯਾਦਗਾਰੀ ਦਿਨ ਵੱਜੋਂ ਦਰਜ ਹੈ। ਪਹਿਲੇ ਦਿਨ ਕੜਾਕੇ ਦੀ ਠੰਡ ਦੇ ਬਾਵਜੂਦ ਲੱਖਾਂ ਦੀ ਤਦਾਦ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਸ਼ਹੀਦੀ ਸਭਾ ਦੇ ਪਹਿਲੇ ਦਿਨ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਤੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਮੱਥਾ ਟੇਕ ਕੇ ਸ਼ਹੀਦਾਂ ਨੂੰ ਨਮਨ ਕੀਤਾ ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …