Breaking News
Home / ਪੰਜਾਬ / ਜੰਮੂ ਕਸ਼ਮੀਰ ‘ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨਾਂ ਦੇ ਪਰਿਵਾਰਾਂ ਨਾਲ ਕੈਪਟਨ ਅਮਰਿੰਦਰ ਨੇ ਪ੍ਰਗਟਾਈ ਹਮਦਰਦੀ

ਜੰਮੂ ਕਸ਼ਮੀਰ ‘ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨਾਂ ਦੇ ਪਰਿਵਾਰਾਂ ਨਾਲ ਕੈਪਟਨ ਅਮਰਿੰਦਰ ਨੇ ਪ੍ਰਗਟਾਈ ਹਮਦਰਦੀ

ਪੀੜਤ ਪਰਿਵਾਰਾਂ ਨੂੰ ਸਰਕਾਰ ਵਲੋਂ ਦਿੱਤੀ ਜਾਵੇਗੀ 12-12 ਲੱਖ ਰੁਪਏ ਸਹਾਇਤਾ
ਤਲਵੰਡੀ ਸਾਬੋ/ਬਿਊਰੋ ਲਿਊਜ਼
ਜੰਮੂ ਕਸ਼ਮੀਰ ਵਿਚ ਲੰਘੇ ਦਿਨ ਪਾਕਿ ਗੋਲੀਬਾਰੀ ਵਿਚ ਇਕ ਮੇਜਰ ਅਤੇ ਤਿੰਨ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦ ਹੋਏ ਜਵਾਨਾਂ ਵਿਚੋਂ ਇਕ ਅੰਮ੍ਰਿਤਸਰ ਅਤੇ ਇਕ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਸੀ। ਗੋਲੀਬਾਰੀ ਵਿਚ ਸ਼ਹੀਦ ਹੋਏ ਲਾਂਸ ਨਾਇਕ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਅੱਜ ਬਠਿੰਡਾ ਜ਼ਿਲ੍ਹੇ ਵਿਚ ਪੈਂਦੇ ਉਨ੍ਹਾਂ ਦੇ ਪਿੰਡ ਕੋਰੇਆਣਾ ਲਿਆਂਦਾ ਗਿਆ। ਪੂਰੇ ਇਲਾਕੇ ਵਿਚ ਮਾਤਮ ਦਾ ਮਾਹੌਲ ਪਸਰਿਆ ਹੋਇਆ ਸੀ। ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ‘ਆਪ’ ਵਿਧਾਇਕ ਬਲਜਿੰਦਰ ਕੌਰ, ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਫੌਜ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ। ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ 12 ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਸ਼ਹੀਦ ਹੋਏ ਜਵਾਨ ਗੁਰਮੇਲ ਸਿੰਘ ਦੇ ਪਰਿਵਾਰ ਨੂੰ ਵੀ ਪੰਜਾਬ ਸਰਕਾਰ ਵਲੋਂ 12 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਹੋਏ ਦੋਵੇਂ ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …