ਪਰ ਹੁਣ ਭਾਈਵਾਲ ਅਕਾਲੀਆਂ ਨੂੰ ਨਜ਼ਰ ਕਿਉਂ ਨਹੀਂ ਆਈ
ਮਾਮਲਾ ਨੈਪੋਲੀਅਨ ਦੀ ਤਸਵੀਰ ਨਾਲ ਛੇੜਛਾੜ ਕਰਕੇ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਬਣਾ ਅਖਬਾਰਾਂ ‘ਚ ਇਸ਼ਤਿਹਾਰ ਦੇਣ ਦਾ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰ ਵਿਚ ਜੋ ਤਸਵੀਰ ਜਾਰੀ ਕੀਤੀ ਗਈ ਸੀ, ਇਹ ਤਸਵੀਰ ਨੈਪੋਲੀਅਨ ਦੀ ਤਸਵੀਰ ਨਾਲ ਛੇੜਛਾੜ ਕਰਕੇ ਉਸਨੂੰ ਗੁਰੂ ਸਾਹਿਬ ਦੀ ਤਸਵੀਰ ਵਜੋਂ ਪੇਸ਼ ਕੀਤਾ ਗਿਆ ਸੀ। ਇਸ ਮਾਮਲੇ ਦਾ ਵਿਰੋਧ ਅਕਾਲੀ ਦਲ ਬਾਦਲ ਨੇ ਵਧ ਚੜ੍ਹ ਕੇ ਕੀਤਾ। ਉਨ੍ਹਾਂ ਮੰਗ ਕੀਤੀ ਕਿ ਆਪਣੀ ਇਸ ਗਲਤੀ ਲਈ ਪੰਜਾਬ ਸਰਕਾਰ ਮੁਆਫ਼ੀ ਮੰਗੇ। ਇਸ ਮਾਮਲੇ ਤੋਂ ਬਾਅਦ ਮੁੜ ਪੰਜਾਬ ਸਰਕਾਰ ਵੱਲੋਂ ਅੱਜ ਫੋਟੋ ਨੂੰ ਬਿਨਾ ਬਦਲੇ ਇਸ਼ਤਿਹਾਰ ਦਿੱਤਾ ਗਿਆ ਹੈ।
ਪਰ ਇਸ ਵਿਵਾਦ ਤੋਂ ਬਾਅਦ ਅਕਾਲੀ ਦਲ ਦੀ ਭਾਈਵਾਲ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵੱਲੋਂ ਵੀ ਅੱਜ ਅਖ਼ਬਾਰਾਂ ਵਿਚ ਉਹੀ ਤਸਵੀਰ ਨਾਲ ਇਸ਼ਤਿਹਾਰ ਦਿੱਤਾ ਗਿਆ ਹੈ। ਜਿਸ ਵਿਚ ਨੈਪੋਲੀਅਨ ਦੀ ਤਸਵੀਰ ਨਾਲ ਛੇੜਛਾੜ ਕਰਕੇ ਉਸ ਨੂੰ ਗੁਰੂ ਸਾਹਿਬ ਦੀ ਤਸਵੀਰ ਵਜੋਂ ਪੇਸ਼ ਕੀਤਾ ਗਿਆ ਹੈ, ਪਰ ਹੁਣ ਅਕਾਲੀ ਦਲ ਬਾਦਲ ਨੇ ਇਸ ਮਾਮਲੇ ਬਾਰੇ ਬਿਲਕੁੱਲ ਚੁੱਪ ਵੱਟੀ ਹੋਈ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …