ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ‘ਚ ਟੇਕਿਆ ਮੱਥਾ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਟਨਾ ਸਾਹਿਬ, ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਮਨਾਇਆ ਗਿਆ। ਅੱਜ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਬਿਹਾਰ ਦੀ ਨਿਤੀਸ਼ ਸਰਕਾਰ ਵਲੋਂ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਸਨ। ਸ਼੍ਰੋਮਣੀ ਕਮੇਟੀ ਨਾਲ ਸਬੰਧਤ ਗੁਰਦੁਆਰਿਆਂ ਵਿਚ ਵੀ ਅੱਜ ਪ੍ਰਕਾਸ਼ ਪੁਰਬ ਧੂਮ ਧਾਮ ਨਾਲ ਮਨਾਇਆ ਗਿਆ। ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿਚ ਸੰਗਤਾਂ ਨੇ ਮੱਥਾ ਟੇਕ ਕੇ ਗੁਰੂ ਦਾ ਅਸ਼ੀਰਵਾਦ ਲਿਆ। ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਕਰਵਾਏ ਸਮਾਗਮਾਂ ਦਾ ਸੁਚੱਜਾ ਪ੍ਰਬੰਧ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਘਰ ਜਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਹੈ।
Home / ਪੰਜਾਬ / ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਟਨਾ ਸਾਹਿਬ ਸਮੇਤ ਦੁਨੀਆ ਭਰ ਵਿਚ ਉਤਸ਼ਾਹ ਨਾਲ ਮਨਾਇਆ ਗਿਆ
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …