Breaking News
Home / ਭਾਰਤ / ਭਾਰਤੀ ਫੌਜ ਦਾ ਪਾਕਿ ਨੂੰ ਮੂੰਹ ਤੋੜਵਾਂ ਜਵਾਬ

ਭਾਰਤੀ ਫੌਜ ਦਾ ਪਾਕਿ ਨੂੰ ਮੂੰਹ ਤੋੜਵਾਂ ਜਵਾਬ

ਐਲਓਸੀ ਪਾਰ ਕਰਕੇ ਮਾਰੇ ਤਿੰਨ ਪਾਕਿ ਫੌਜੀ
ਸ੍ਰੀਨਗਰ/ਬਿਊਰੋ ਨਿਊਜ਼
ਪਾਕਿ ਫਾਇਰਿੰਗ ਵਿਚ ਸ਼ਹੀਦ ਹੋਏ ਚਾਰ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਭਾਰਤੀ ਫੌਜ ਨੇ ਲੈ ਲਿਆ ਹੈ। ਜਾਣਕਾਰੀ ਅਨੁਸਾਰ ਭਾਰਤੀ ਫੌਜ ਨੇ ਐਲਓਸੀ ਤੋਂ ਪਾਰ ਜਾ ਕੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਪਾਕਿ ਫੌਜੀਆਂ ਨੂੰ ਮਾਰ ਮੁਕਾਇਆ ਹੈ। ਹਾਲੇ ਤੱਕ ਫੌਜ ਦੇ ਇਸ ਦਾਅਵੇ ਦੀ ਪੁਸ਼ਟੀ ਨਹੀਂ ਹੋ ਸਕੀ। ਭਾਰਤੀ ਫੌਜ ਦੀ ਇਸ ਕਾਰਵਾਈ ਵਿਚ ਪਾਕਿ ਦਾ ਇਕ ਫੌਜੀ ਜ਼ਖ਼ਮੀ ਵੀ ਹੋਇਆ ਹੈ ਅਤੇ ਕਈ ਚੌਕੀਆਂ ਨੂੰ ਨੁਕਸਾਨ ਵੀ ਪਹੁੰਚਿਆ ਹੈ। ਚੇਤੇ ਰਹੇ ਕਿ ਲੰਘੇ ਦਿਨੀਂ ਪਾਕਿ ਵਲੋਂ ਕੀਤੀ ਗਈ ਫਾਇਰਿੰਗ ਵਿਚ ਭਾਰਤੀ ਫੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿਚੋਂ ਦੋ ਪੰਜਾਬ ਨਾਲ ਸਬੰਧਤ ਸਨ।
ਇਸੇ ਦੌਰਾਨ ਬਠਿੰਡਾ ਦੇ ਸ਼ਹੀਦ ਹੋਏ ਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨੇ ਅਮਨ-ਸ਼ਾਂਤੀ ਨਾਲ ਗੱਲਬਾਤ ਰਾਹੀਂ ਹੱਲ ਕੱਢਣ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸਰਜੀਕਲ ਸਟਰਾਈਕ ਮਸਲੇ ਦਾ ਹੱਲ ਨਹੀਂ ਹੈ। ਅੰਮਿਤਸਰ ਦੇ ਸ਼ਹੀਦ ਹੋਏ ਗੁਰਮੇਲ ਸਿੰਘ ਦੀ ਪਤਨੀ ਬਲਜੀਤ ਕੌਰ ਨੇ ਕਿਹਾ ਕਿ ਪਾਕਿਸਤਾਨ ਖਿਲਾਫ ਹੋਰ ਸਖਤ ਐਕਸ਼ਨ ਲੈਣ ਦੀ ਲੋੜ ਹੈ।

Check Also

ਲੁਧਿਆਣਾ ’ਚ ਅਰਵਿੰਦ ਕੇਜਰੀਵਾਲ ਨੇ ਆਰ ਐਸ ਐਸ ’ਤੇ ਸਾਧਿਆ ਨਿਸ਼ਾਨਾ

ਕਿਹਾ- ਖੁਦ ਨੂੰ ਭਗਵਾਨ ਸਮਝ ਰਹੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੁਧਿਆਣਾ/ਬਿਊਰੋ ਨਿਊਜ਼ : ‘ਆਪ’ …