Breaking News
Home / ਭਾਰਤ / ਵਿਜੇ ਰੁਪਾਣੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਵਿਜੇ ਰੁਪਾਣੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸਮਾਗਮ ਵਿਚ ਨਰਿੰਦਰ ਮੋਦੀ ਤੇ ਪਾਰਟੀ ਦੇ ਸੀਨੀਅਰ ਆਗੂ ਹੋਏ ਸ਼ਾਮਲ
ਗਾਂਧੀ ਨਗਰ/ਬਿਊਰੋ ਨਿਊਜ਼
ਗੁਜਰਾਤ ਦੀ ਨਵੀਂ ਚੁਣੀ ਗਈ ਸਰਕਾਰ ਦੇ ਮੁੱਖ ਮੰਤਰੀ ਵਜੋਂ ਵਿਜੇ ਰੁਪਾਣੀ ਨੇ ਅੱਜ ਸਹੁੰ ਚੁੱਕ ਲਈ ਹੈ। ਗਾਂਧੀਨਗਰ ਵਿੱਚ ਗੁਜਰਾਤ ਸਰਕਾਰ ਦੇ ਇਸ ਵੱਡੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਹੋਰ ਰਾਜਾਂ ਦੇ ਮੁੱਖ ਮੰਤਰੀ ਮੌਜੂਦ ਸਨ।
ਵਿਜੇ ਰੁਪਾਣੀ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਬਣੇ ਹਨ। ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਹਿਮਦਾਬਾਦ ਵਿੱਚ ਰੋਡ ਸ਼ੋਅ ਵੀ ਕੀਤਾ। ਵਿਜੇ ਰੁਪਾਣੀ ਨੂੰ ਰਾਜਪਾਲ ਓਪੀ ਕੋਹਲੀ ਨੇ ਅਹੁਦੇ ਦੀ ਸਹੁੰ ਚੁਕਾਈ। ਇਸ ਤੋਂ ਇਲਾਵਾ ਨਿਤਿਨ ਪਟੇਲ ਡਿਪਟੀ ਮੁੱਖ ਮੰਤਰੀ ਤੇ 19 ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿਚ ਲਾਲ ਕ੍ਰਿਸ਼ਨ ਅਡਵਾਨੀ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਜੇਪੀ ਨੱਡਾ, ਅਨੰਤ ਕੁਮਾਰ ਸਣੇ ਕਈ ਹੋਰ ਆਗੂ ਪਹੁੰਚੇ ਸਨ। ਜ਼ਿਕਰਯੋਗ ਹੈ ਕਿ ਹਿਮਾਚਲ ਵਿਚ ਵੀ ਜੈਰਾਮ ਠਾਕੁਰ ਭਲਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਤਹਿਤ ਭਲਕੇ 102 ਸੀਟਾਂ ’ਤੇ ਪੈਣਗੀਆਂ ਵੋਟਾਂ

ਪੰਜਾਬ ’ਚ 7ਵੇਂ ਗੇੜ ’ਚ 1 ਜੂਨ ਨੂੰ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ …