ਸੰਘਣੀ ਧੁੰਦ ਨੇ ਲਈਆਂ ਚਾਰ ਜਾਨਾਂ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ-ਚੀਕਾ ਮੁੱਖ ਮਾਰਗ ‘ਤੇ ਬੀੜ ਸੁਨਿਆਰਹੇੜੀ ਕੋਲ ਸੰਘਣੀ ਧੁੰਦ ਕਾਰਨ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋਣ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ ਤੇ 4 ਗੰਭੀਰ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨਕੁਸਾਨੀ ਗਈ। ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮਰਨ ਵਾਲੇ ਚਾਰ ਵਿਅਕਤੀ ਚੀਕਾ ਦੇ ਪਿੰਡ ਹਾਬੜੀ ਦੇ ਰਹਿਣ ਵਾਲੇ ਸਨ। ਜ਼ਖ਼ਮੀਆਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਇਲਾਜ ਲਈ ਭੇਜ ਦਿੱਤਾ ਗਿਆ। ਉਕਤ ਕਾਰ ਸਵਾਰ ਚੀਕਾ ਤੋਂ ਕਿਸੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਪਰ ਉਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ। ਮਰਨ ਵਾਲੇ ਚਾਰੇ ਵਿਅਕਤੀ ਵਿਆਹ ਵਾਲੇ ਲੜਕੇ ਦੇ ਨਜ਼ਦੀਕੀ ਰਿਸ਼ਤੇਦਾਰ ਸਨ। ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Check Also
ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਹਾਈ ਕੋਰਟ ਨੇ 22 ਅਪ੍ਰੈਲ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ …