ਸਰਕਾਰੀ ਫੰਡਾਂ ਦੇ ਹੋਏ ਘਪਲਿਆਂ ਦੀ ਚੱਲ ਰਹੀ ਹੈ ਜਾਂਚ
ਮਾਹਿਲਪੁਰ/ਬਿਊਰੋ ਨਿਊਜ਼
ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਪੰਜਾਬ ਦੀਆਂ ਸਮੂਹ ਪੰਚਾਇਤਾਂ ਵਿਚੋਂ 12,500 ਪੰਚਾਇਤਾਂ ਵਿਰੁੱਧ ਸਰਕਾਰੀ ਫ਼ੰਡਾਂ ਦੇ ਘਪਲਿਆਂ ਦੀਆਂ ਸ਼ਿਕਾਇਤਾਂ ਦੀ ਪੜਤਾਲ ਚੱਲ ਰਹੀ ਹੈ। ਜਿਸ ਕਾਰਨ ਸਰਕਾਰ ਨੇ ਪਿੰਡਾਂ ਵਿਚ ਗਲੀਆਂ-ਨਾਲੀਆਂ ਲਈ ਭਵਿੱਖ ਵਿਚ ਪੈਸੇ ਦੇਣ ‘ਤੇ ਰੋਕ ਲਗਾ ਦਿੱਤੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਬਲਾਕ ਮਾਹਿਲਪੁਰ ਦੇ ਪਿੰਡ ਨੰਗਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਹੁਣ ਦੇਖਣਾ ਹੋਵੇਗਾ ਕਿ ਪੰਚਾਇਤੀ ਫੰਡਾਂ ‘ਚ ਹੋਏ ਘਪਲੇ ਵਿਚ ਕਿੰਨੀਆਂ ਪੰਚਾਇਤਾਂ ਦੀ ਸ਼ਮੂਲੀਅਤ ਪਾਈ ਜਾਂਦੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …