ਕਰਨੈਲ ਸਿੰਘ ਪੰਜੋਲੀ ਨੇ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਤਹਿਗੜ ਸਾਹਿਬ ਸਬ-ਡਿਵੀਜ਼ਨ ਦੇ 55 ਪਿੰਡਾਂ ‘ਤੇ ਅਧਾਰਿਤ ਚਨਾਰਥਲ ਕਲਾਂ ਨੂੰ ਸਬ-ਤਹਿਸੀਲ ਬਣਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਪਨਿਆਲੀ ਤੱਕ ਨਵੇਂ ਕੌਮੀ ਮਾਰਗ ਦਾ ਨਾਂ ਮਾਤਾ ਗੁਜਰੀ ਮਾਰਗ ਰੱਖਣ ਦਾ ਪ੍ਰਸਤਾਵ ਵੀ ਨੈਸ਼ਨਲ ਹਾਈਵੇ ਅਥਾਰਟੀ ਨੂੰ ਭੇਜ ਦਿੱਤਾ ਗਿਆ ਹੈ।
ਮੁੱਖ ਮੰਤਰੀ ਅੱਜ ਇੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ਼ਹੀਦੀ ਸਭਾ ਮੌਕੇ ਨਤਮਸਤਕ ਹੋਣ ਲਈ ਆਏ ਸਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਮੁੱਖ ਮੰਤਰੀ ਨੂੰ ਇਕ ਯਾਦ ਪੱਤਰ ਵੀ ਦਿੱਤਾ। ਮੁੱਖ ਮੰਤਰੀ ਨੇ ਸਰਹਿੰਦ ਵਿੱਚ ਨਵਾਂ ਬੱਸ ਅੱਡਾ ਬਣਾਉਣ ਦਾ ਵੀ ਐਲਾਨ ਕੀਤਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …