ਆਮ ਸ਼ਰਧਾਲੂ ਵਾਂਗ ਮੱਥਾ ਟੇਕਣ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਫ਼ਤਿਹਗੜ੍ਹ ਸਾਹਿਬ/ਬਿਊਰੋ ਨਿਊਜ਼
ਧੰਨ ਧੰਨ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਮੌਕੇ ਸ਼ਹੀਦੀ ਸਭਾ ਦੇ ਦੂਜੇ ਦਿਨ ਕੋਈ ਵੀ ਸਿਆਸੀ ਕਾਨਫਰੰਸ ਨਹੀਂ ਹੋਈ। ਅੱਜ ਸਵੇਰੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚੀ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਚੇਤੇ ਰਹੇ ਕਿ ਲੰਘੇ ਕੱਲ੍ਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੀ ਪਹੁੰਚੇ ਸਨ।
ਇਸ ਮੌਕੇ ਮੌਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਨੂੰ ਸਪੈਸ਼ਲ ਟੂਰਿਜ਼ਮ ਵਜੋਂ ਹੋਰ ਵਿਕਸਤ ਕੀਤਾ ਜਾਵੇਗਾ। ਆਮ-ਖ਼ਾਸ ਬਾਗ਼ ਦੇ ਨਾਲ ਨਾਲ ਇੱਥੇ ਦੀਆਂ ਹੋਰ ਪੁਰਾਣੀਆਂ ਇਮਾਰਤਾਂ ਤੇ ਯਾਦਗਾਰਾਂ ਦੀ ਉਸ ਦੀ ਪ੍ਰਾਚੀਨ ਦਿੱਖ ਅਨੁਸਾਰ ਸਾਂਭ ਸੰਭਾਲ ਵੀ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਨਾਲ ਸਾਧੂ ਸਿੰਘ ਧਰਮਸੋਤ, ਕੁਲਜੀਤ ਸਿੰਘ ਨਾਗਰਾ ਅਤੇ ਗੁਰਪ੍ਰੀਤ ਸਿੰਘ ਜੀ.ਪੀ. ਵੀ ਮੌਜੂਦ ਸਨ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …