ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਲੜੀ ਸੀ ਚੋਣ
ਅੰਮ੍ਰਿਤਸਰ/ਬਿਊਰੋ ਨਿਊਜ਼
ਵਿਸ਼ਵ ਪ੍ਰਸਿੱਧ ਨੇਤਰ ਸਰਜਨ ਪਦਮਸ਼੍ਰੀ ਡਾ: ਦਲਜੀਤ ਸਿੰਘ ਅੱਜ ਸਦੀਵੀ ਵਿਛੋੜਾ ਦੇ ਗਏ। ਉਹ 83 ਵਰ੍ਹਿਆਂ ਦੇ ਸਨ। ਉਨ੍ਹਾਂ ਕਈ ਪੁਸਤਕਾਂ ਵੀ ਲਿਖੀਆਂ ਹਨ। ਉਨ੍ਹਾਂ ਨੇ 2014 ਵਿਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਵੀ ਲੜੀ ਸੀ ਪਰ ਹਾਰ ਗਏ ਸਨ। ਡਾ. ਦਲਜੀਤ ਸਿੰਘ ਵਿਧਾਨ ਸਭਾ ਚੋਣਾਂ ਸਮੇਂ ‘ਆਪ’ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ ਸਨ।
ਕਹਿੰਦੇ ਹਨ ਕਿ ਉਨ੍ਹਾਂ ਨੇ ਸਰਕਾਰੀ ਨੌਕਰ ਹੁੰਦਿਆਂ ਏਨੀ ਸਮਰਪਿਤ ਭਾਵਨਾ ਨਾਲ ਕੰਮ ਕੀਤਾ ਕਿ ਸਰਜਰੀ ਵਾਲੇ ਦਿਨਾਂ ਵਿਚ ਜਦ ਸਰਕਾਰੀ ਮੰਜੇ ਥੁੜ ਜਾਂਦੇ ਤਾਂ ਉਹ ਆਪਣੇ ਘਰ ਦੇ ਮੰਜੇ ਬਿਸਤਰੇ ਵੀ ਮਰੀਜ਼ਾਂ ਨੂੰ ਸੌਂਪ ਦਿੰਦੇ ਸਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …