Breaking News
Home / ਪੰਜਾਬ / ਹੁਸ਼ਿਆਰਪੁਰ ਨੇੜੇ ਭਿਆਨਕ ਸੜਕ ਹਾਦਸਾ, ਤਿੰਨ ਮੌਤਾਂ

ਹੁਸ਼ਿਆਰਪੁਰ ਨੇੜੇ ਭਿਆਨਕ ਸੜਕ ਹਾਦਸਾ, ਤਿੰਨ ਮੌਤਾਂ

ਮ੍ਰਿਤਕ ਜਸਵੀਰ ਸਿੰਘ 14 ਸਾਲਾਂ ਬਾਅਦ ਕੈਨੇਡਾ ਤੋਂ ਮਿਲਣ ਆਇਆ ਸੀ ਪਰਿਵਾਰ ਨੂੰ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ-ਚੰਡੀਗੜ੍ਹ ਰੋਡ ‘ਤੇ ਪਿੰਡ ਹੰਦੋਵਾਲ ਨੇੜੇ ਭਿਆਨਕ ਸੜਕ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟਰੈਕਟਰ ਅਤੇ ਐਕਟਿਵਾ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਐਕਟਿਵਾ ਸਵਾਰ ਪਤੀ-ਪਤਨੀ ਸਮੇਤ ਟਰੈਕਟਰ ਦੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਐਕਟਿਵਾ ਸਵਾਰ ਹੁਸ਼ਿਆਰਪੁਰ ਤੋਂ ਮਾਹਿਲਪੁਰ ਆ ਰਹੇ ਸਨ। ਮੌਕੇ ‘ਤੇ ਹਾਜ਼ਰ ਵਿਅਕਤੀਆਂ ਵਲੋਂ ਦੱਸਿਆ ਕਿ ਟਰੈਕਟਰ ਤੇਜ਼ ਰਫਤਾਰ ਵਿਚ ਸੀ ਤੇ ਕੰਟਰੋਲ ਤੋਂ ਬਾਹਰ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।ઠ ਐਕਟਿਵਾ ਸਵਾਰ ਜਸਵੀਰ ਸਿੰਘ 14 ਸਾਲਾ ਬਾਅਦ ਕੈਨੇਡਾ ਤੋਂ ਆਪਣੇ ਪਰਿਵਾਰ ਨੂੰ ਮਿਲਣ ਲਈ ਦੇਸ਼ ਪਰਤਿਆ ਸੀ ਅਤੇ ਆਪਣੀ ਪਤਨੀ ਨਾਲ ਕਿਸੇ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਲਈ ਜਾ ਰਿਹਾ ਸੀ। ਜਸਵੀਰ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹ ਹਾਲੇ ਤੱਕ ਰਿਸ਼ਤੇਦਾਰਾਂ ਨੂੰ ਮਿਲਿਆ ਵੀ ਨਹੀਂ ਸੀ ਤੇ ਇਹ ਹਾਦਸਾ ਵਾਪਰ ਗਿਆ, ਜੋ ਉਸ ਨੂੰ ਹਮੇਸ਼ਾ ਲਈ ਦੂਰ ਲੈ ਗਿਆ।

Check Also

ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ

ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …