9.8 C
Toronto
Tuesday, October 28, 2025
spot_img
Homeਪੰਜਾਬਧੰਨਰਾਜ ਸਿੰਘ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ

ਧੰਨਰਾਜ ਸਿੰਘ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ

ਸ਼ਲੀਲ ਵੀਡੀਓ ‘ਚ ਘਿਰੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਅਜੇ ਤੱਕ ਨਹੀਂ ਦਿੱਤਾ ਅਸਤੀਫਾ
ਅੰਮ੍ਰਿਤਸਰ/ਬਿਊਰੋ ਨਿਊਜ਼
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਲੰਘੇ ਦਿਨ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਦੀਵਾਨ ਦੇ ਦੋ ਦਰਜਨ ਦੇ ਕਰੀਬ ਮੈਂਬਰਾਂ ਵੱਲੋਂ ਅੰਮ੍ਰਿਤਸਰ ਵਿਖੇ ਦੀਵਾਨ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਮੈਂਬਰ ਚੱਢਾ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਚੀਫ ਖਾਲਸਾ ਦੀਵਾਨ ਦੀ ਮੈਨੇਜਮੈਂਟ ਵੱਲੋਂ ਮੀਤ ਪ੍ਰਧਾਨ ਧੰਨਰਾਜ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵੇਂ ਬਣੇ ਪ੍ਰਧਾਨ ਨੇ ਕਿਹਾ ਕਿ ਜਲਦੀ ਹੀ ਅਹੁਦੇਦਾਰਾਂ ਤੇ ਕਾਰਜਕਾਰਨੀ ਦੀ ਇਕੱਤਰਤਾ ਬੁਲਾ ਕੇ ਚੱਢਾ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਬਣਾਈ ਜਾਵੇਗੀ ਤੇ ਨਵੇਂ ਪ੍ਰਧਾਨ ਦੀ ਚੋਣ ਕਰਵਾਈ ਜਾਵੇਗੀ। ਚੇਤੇ ਰਹੇ ਕਿ ਅਜੇ ਤੱਕ ਚਰਨਜੀਤ ਸਿੰਘ ਚੱਢਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ।

RELATED ARTICLES
POPULAR POSTS