ਬਸੀ ਪਠਾਣਾ ਦੀ ਜੇਲ੍ਹ ਵਿਚ ਵੀ ਬਣੇਗੀ ਯਾਦਗਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਵੱਲੋਂ ਰੱਖੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਦਿਆਂ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨੂੰ ਬੱਸੀ ਪਠਾਣਾ ਦੀ ਸਬ-ਜੇਲ੍ਹ ਵਿੱਚ ਯਾਦਗਾਰ ਸਥਾਪਤ ਕਰਨ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਦੀ ਹਦਾਇਤ ਕੀਤੀ। ਇਸ ਜੇਲ੍ਹ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਸ ਵੇਲੇ ਦੀ ਮੁਗਲ ਹਕੂਮਤ ਵੱਲੋਂ ਤਿੰਨ ਮਹੀਨਿਆਂ ਤੋਂ ਵੱਧ ਸਮਾਂ ਕੈਦ ਰੱਖਿਆ ਗਿਆ ਸੀ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ 10 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੀਆਂ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਨੂੰ ਇਨ੍ਹਾਂ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਅਮਲ ਵਿੱਚ ਲਿਆਉਣ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਤੇ ਅਨੁਮਾਨ ਲਾਉਣ ਦੇ ਹੁਕਮ ਦਿੱਤੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …