Breaking News
Home / ਪੰਜਾਬ / ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਲਈ ਲੱਖਾਂ ਸੰਗਤਾਂ ਪਹੁੰਚੀਆਂ

ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਲਈ ਲੱਖਾਂ ਸੰਗਤਾਂ ਪਹੁੰਚੀਆਂ

ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ
ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਵੱਲੋਂ ਮਾਨਵਤਾ, ਧਰਮ ਅਤੇ ਹੱਕ ਸੱਚ ਦੀ ਰਾਖੀ ਲਈ ਦਿੱਤੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਦੇਸ਼ ਵਿਦੇਸ਼ ਦੀ ਧਰਤੀ ਤੋਂ ਲੱਖਾਂ ਦੀ ਤਾਦਾਦ ਵਿਚ ਸੰਗਤ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਿਆ ਜਿੱਥੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸਮਾਪਤੀ ਹੋ ਗਈ। ਸ਼ਹੀਦੀ ਨਗਰ ਕੀਰਤਨ ਸਮੇਂ ਸੰਗਤਾਂ ਦਾ ਉਮੜਿਆ ਸੈਲਾਬ ਸੰਗਤਾਂ ਦੀ ਅਥਾਹ ਸ਼ਰਧਾ ਦਾ ਪ੍ਰਤੀਕ ਸੀ ਜੋ ਕਿ ਪੂਰੇ ਮਾਹੌਲ ਨੂੰ ਖਾਲਸਾਈ ਰੰਗ ਵਿੱਚ ਰੰਗ ਰਿਹਾ ਸੀ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …