9.4 C
Toronto
Friday, May 1, 2026
spot_img
Homeਪੰਜਾਬਥਰਮਲ ਪਲਾਂਟ ਦੇ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ

ਥਰਮਲ ਪਲਾਂਟ ਦੇ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ

ਕਈਆਂ ਦੇ ਵਿਆਹ ਕਰਵਾਉਣ ਲਈ ਹੋਏ ਰਿਸ਼ਤੇ ਵੀ ਟੁੱਟਣ ਲੱਗੇ
ਬਠਿੰਡਾ/ਬਿਊਰੋ ਨਿਊਜ਼
ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫੈਸਲੇ ਮਗਰੋਂ ਲਗਾਤਾਰ ਮੁਲਾਜ਼ਮ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਅੱਜ ਬਠਿੰਡਾ ਵਿੱਚ ਥਰਮਲ ਪਲਾਂਟ ਦੇ ਬਾਹਰ ਮੁਲਾਜ਼ਮਾਂ ਨੇ ਵੱਡੀ ਗਿਣਤੀ ਇਕੱਠੇ ਹੋ ਕੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਵੱਲ਼ੋਂ ਰੋਸ ਮਾਰਚ ਵੀ ਕੱਢਿਆ ਗਿਆ। ਇਸ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫੈਸਲੇ ਨਾਲ ਕਈਆਂ ਦੀ ਕਿਸਮਤ ਦੇ ਦਰਵਾਜ਼ੇ ਬੰਦ ਹੋਣੇ ਸ਼ੁਰੂ ਹੋ ਗਏ ਹਨ। ਥਰਮਲ ਵਿੱਚ ਕੰਮ ਕਰਦੇ ਕਈ ਕਾਮਿਆਂ ਦੇ ਵਿਆਹ ਦੇ ਦਿਨ ਨੇੜੇ ਆ ਰਹੇ ਸਨ ਅਤੇ ਉਨ੍ਹਾਂ ਨੂੰ ਹੁਣ ਵਿਆਹ ਤੋਂ ਵੀ ਜਵਾਬ ਮਿਲਣੇ ਸ਼ੁਰੂ ਹੋ ਗਏ ਹਨ। ਚੇਤੇ ਰਹੇ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਅਤੇ ਰੋਪੜ ਦੇ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦਾ ਫੈਸਲਾ ਲਿਆ ਸੀ।

RELATED ARTICLES
POPULAR POSTS