ਵਿਸਾਖੀ ਦੀ ਛੁੱਟੀ ਵੀ ਕੀਤੀ ਖਤਮ, ਸ਼੍ਰੋਮਣੀ ਕਮੇਟੀ ਨੇ ਪ੍ਰਗਟਾਈ ਨਰਾਜ਼ਗੀ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਸਰਕਾਰ ਵਲੋਂ ਸਾਲ 2018 ਵਿਚ ਹੋਣ ਵਾਲੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿਚ ਵੱਡਾ ਫੇਰ-ਬਦਲ ਦੇਖਣ ਨੂੰ ਮਿਲਿਆ। ਕਰਮਚਾਰੀਆਂ ਨੂੰ ਮਿਲਣ ਵਾਲੀਆਂ ਗਜ਼ਟਿਡ ਛੁੱਟੀਆਂ 34 ਤੋਂ ਘਟਾ ਕੇ 18 ਕਰ ਦਿੱਤੀਆਂ ਗਈਆਂ ਹਨ, ਜਦਕਿ ਰਾਖਵੀਆਂ 18 ਛੁੱਟੀਆਂ ਨੂੰ ਵਧਾ ਕੇ ਗਿਣਤੀ 37 ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਵਿਸਾਖੀ ਦੀ ਛੁੱਟੀ ਨੂੰ ਵੀ ਖਤਮ ਕਰਕੇ ਰਾਖਵੀਂ ਛੁੱਟੀ ਵਿਚ ਪਾ ਦਿੱਤਾ ਹੈ। ਇਸ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਰਾਜ਼ਗੀ ਪ੍ਰਗਟਾਈ ਹੈ।
ਲੌਂਗੋਵਾਲ ਨੇ ਕੈਨੇਡਾ ਸਰਕਾਰ ਦਾ ਹਵਾਲਾ ਦੇ ਕੇ ਕਿਹਾ ਕਿ ਕੈਨੇਡਾ ਦੀ ਸੰਸਦ ਵਿੱਚ ਵਿਸਾਖੀ ਨੂੰ ਮਨਾਉਣ ਦੀ ਪਹਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਛੁੱਟੀਆਂ ਦੀ ਸੂਚੀ ਵਿੱਚ ਤੁਰੰਤ ਸੋਧ ਕਰੇ ਤੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਦਿਹਾੜੇ ਦੀ ਪ੍ਰਵਾਨਤ ਛੁੱਟੀ ਬਹਾਲ ਕਰੇ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …