ਰਾਹੁਲ ਗਾਂਧੀ ਕੋਲ ਕੀਤੀ ਗਈ ਸ਼ਿਕਾਇਤ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਹਿਲਾ ਮਿੱਤਰ ਅਰੂਸਾ ਆਲਮ ਨਾਲ ਨੇੜਤਾ ‘ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਇਸ ਸਬੰਧੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਚਿੱਠੀ ਲਿਖੀ ਹੈ। ਖਹਿਰਾ ਨੇ ਲਿਖਿਆ ਹੈ ਕਿ ਪਾਕਿਸਤਾਨ ਦੀ ਪੱਤਰਕਾਰ ਅਰੂਸਾ ਆਲਮ ਦਾ ਮੁੱਖ ਮੰਤਰੀ ਨਾਲ ਸਰਕਾਰੀ ਰਿਹਾਇਸ਼ ਵਿੱਚ ਰਹਿਣਾ ਗ਼ੈਰ ਵਾਜ਼ਬ ਹੈ। ਖਹਿਰਾ ਨੇ ਕਿਹਾ ਕਿ ਅਰੂਸਾ ਕਾਰਨ ਮੁੱਖ ਮੰਤਰੀ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਉਸ ਦੇ ਠਹਿਰਨ ਬਾਰੇ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ ਨੂੰ ਸੂਚਿਤ ਨਹੀਂ ਕੀਤਾ ਗਿਆ।
ਖਹਿਰਾ ਨੇ ਰਾਹੁਲ ਗਾਂਧੀ ਨੂੰ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਕੈਪਟਨ ਦੀ ਉਕਤ ਮਹਿਲਾ ਮਿੱਤਰ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਰਾਜ ਭਵਨ ਵਿੱਚ ਵੀ ਹਾਜ਼ਰ ਰਹੀ ਸੀ। ਖਹਿਰਾ ਨੇ ਕੈਪਟਨ ਦੇ ਨਾਲ-ਨਾਲ ਰਾਣਾ ਗੁਰਜੀਤ ਦੀ ਵੀ ਸ਼ਿਕਾਇਤ ਕੀਤੀ। ਉਨ੍ਹਾਂ ਰਾਣਾ ‘ਤੇ ਲੱਗੇ ਰੇਤ ਖਣਨ ਦੇ ਇਲਜ਼ਾਮਾਂ ਬਾਰੇ ਵੀ ਰਾਹੁਲ ਗਾਂਧੀ ਨੂੰ ਆਪਣੀ ਚਿੱਠੀ ਰਾਹੀਂ ਜਾਣੂ ਕਰਵਾਇਆ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …