Breaking News
Home / ਹਫ਼ਤਾਵਾਰੀ ਫੇਰੀ / ਭਾਰਤੀ ਸੰਸਦ ‘ਚ ਪਹਿਲੀ ਵਾਰ ਸਾਹਿਬਜ਼ਾਦਿਆਂ ਨੂੰ ਦਿੱਤੀ ਗਈ ਸ਼ਰਧਾਂਜਲੀ

ਭਾਰਤੀ ਸੰਸਦ ‘ਚ ਪਹਿਲੀ ਵਾਰ ਸਾਹਿਬਜ਼ਾਦਿਆਂ ਨੂੰ ਦਿੱਤੀ ਗਈ ਸ਼ਰਧਾਂਜਲੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਇਤਿਹਾਸ ਵਿਚ ਇਹ ਪਹਿਲਾ ਮੌਕਾ ਸੀ ਕਿ ਸੰਸਦ ਅੰਦਰ ਪਹਿਲੀ ਵਾਰ ਦੁਨੀਆ ਦੀ ਲਾਸਾਨੀ ਸ਼ਹਾਦਤ ਦਾ ਪ੍ਰਤੀਕ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਵਿੱਚ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮਤਾ ਪੇਸ਼ ਕੀਤਾ। ਵਿਰੋਧੀ ਧਿਰ ਸਮੇਤ ਸਮੁੱਚੀਆਂ ਪਾਰਟੀਆਂ ਨੇ ਸੰਸਦ ਵਿੱਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਹ ਪਹਿਲਾ ਮੌਕਾ ਸੀ ਜਦੋਂ ਸੰਸਦ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ ਦਿੱਤੀ ਗਈ। ਚੰਦੂਮਾਜਰਾ ਵੱਲੋਂ ਲਿਆਂਦੇ ਮਤੇ ਦੀ ਵਿਰੋਧੀ ਧਿਰ ਦੇ ਆਗੂਆਂ ਨੇ ਪ੍ਰੋੜਤਾ ਕੀਤੀ, ਜਿਸ ਤੋਂ ਬਾਅਦ ਸਮੁੱਚੀਆਂ ਪਾਰਟੀਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਲਾਸਾਨੀ ਹੈ। ਸਮੁੱਚੀ ਲੋਕਾਈ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀਆਂ ਭੇਟ ਕਰਦੀ ਹੈ।

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …