Breaking News
Home / ਕੈਨੇਡਾ / ਗੁਰੂ ਤੇਗ਼ ਬਹਾਦਰ ਇੰਟਰਨੈਸ਼ਨਲ ਸਕੂਲ ਨੇ ਸ਼ੁਕਰਾਨੇ ਲਈ ਡਿਕਸੀ ਗੁਰੂਘਰ ਵਿਖੇ ਅਖੰਡ ਪਾਠ ਸਾਹਿਬ ਕਰਾਇਆ

ਗੁਰੂ ਤੇਗ਼ ਬਹਾਦਰ ਇੰਟਰਨੈਸ਼ਨਲ ਸਕੂਲ ਨੇ ਸ਼ੁਕਰਾਨੇ ਲਈ ਡਿਕਸੀ ਗੁਰੂਘਰ ਵਿਖੇ ਅਖੰਡ ਪਾਠ ਸਾਹਿਬ ਕਰਾਇਆ

ਮਿਸੀਸਾਗਾ/ਡਾ ਝੰਡ : ਲੰਘੇ ਸ਼ਨੀਵਾਰ 23 ਦਸੰਬਰ ਨੂੰ ਗੁਰੂ ਤੇਗ਼ ਬਹਾਦਰ ਇੰਟਰਨੈਸ਼ਨਲ ਸਕੂਲ ਦੇੀ ਮੈਨੇਜਮੈਂਟ, ਪ੍ਰਿੰਸੀਪਲ, ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਸਕੂਲ ਦੀਆਂ ਸਮੁੱਚੀਆਂ ਪ੍ਰਾਪਤੀਆਂ ਸਬੰਧੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਡਿਕਸੀ ਰੋਡ ਵਿਖੇ ਰਖਾਏ ਗਏ ਗੁਰਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਰਾਗੀ ਸਿੰਘਾਂ ਵੱਲੋਂ ਕੀਤੇ ਗਏ ਮਨੋਹਰ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸਕੂਲ ਦੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਸ਼ਬਦਾਂ ਤੇ ਧਾਰਮਿਕ ਗੀਤਾਂ ਤੋਂ ਬਾਅਦ ਸੰਬੋਧਨ ਕਰਨ ਵਾਲੇ ਵੱਖ-ਵੱਖ ਬੁਲਾਰਿਆਂ ਨੇ ਮਹਿਜ਼ ਸਵਾ ਦੋ ਸਾਲਾਂ ਦੇ ਸੀਮਤ ਜਿਹੇ ਸਮੇਂ ਵਿਚ ਸਕੂਲ ਵੱਲੋਂ ਕੀਤੀਆਂ ਗਈਆਂ ਵੱਡੀਆਂ ਪ੍ਰਾਪਤੀਆਂ ਲਈ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਟਾਫ਼ ਮੇਂਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਸਕੂਲ ਦੀ ਹੋਰ ਤਰੱਕੀ ਲਈ ਸ਼ੁੱਭ-ਇਛਾਵਾਂ ਦਿੱਤੀਆਂ। ਸਮਾਗ਼ਮ ਦੀ ਸ਼ੁਰੂਆਤ ਕਰਦਿਆਂ ਪ੍ਰਿੰਸੀਪਲ ਸੰਜੀਵ ਧਵਨ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਸੰਖੇਪ ਵਿਚ ਦੱਸਦਿਆਂ ਕਿਹਾ ਕਿ ਉਨ੍ਹਾਂ ਲਈ ਬੜੇ ਫ਼ਖ਼ਰ ਵਾਲੀ ਗੱਲ ਹੈ ਪ੍ਰਮਾਤਮਾ ਦੀ ਕਿਰਪਾ ਸਦਕਾ ‘ਫ਼ਰੇਜ਼ਰ ਰਿਪੋਰਟ’ ਅਨੁਸਾਰ ਓਨਟਾਰੀਓ ਦੇ 3064 ਸਕੂਲਾਂ ਵਿੱਚੋਂ ਉਨ੍ਹਾਂ ਦਾ ਸਕੂਲ 10/10 ਅੰਕਾਂ ਨਾਲ ਪਹਿਲੇ ਸਥਾਨ ‘ਤੇ ਆਇਆ ਹੈ। ਸਕੂਲ ਦੇ ਪਹਿਲੇ ਸਾਲ ਵਿਚ ਹੀ ਇੱਥੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਕੈਨੇਡਾ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਦੇ ਵੱਖ-ਵੱਖ ਕੋਰਸਾਂ ਵਿਚ ਸਕਾਲਰਸ਼ਿਪ ਨਾਲ ਦਾਖ਼ਲਾ ਮਿਲਿਆ। ਉਪਰੰਤ, ਇਸ ਮੌਕੇ ਬੁਲਾਰਿਆਂ ਵੱਲੋਂ ਆਪਣੇ ਸੰਬੋਧਨਾਂ ਵਿਚ ਵਿੱਦਿਆ ਦੇ ਵੱਖ-ਵੱਖ ਪੱਖਾਂ ਨੂੰ ਉਜਾਗਰ ਕਰਦਿਆਂ ਹੋਇਆਂ ਸਕੂਲ ਦੀਆਂ ਪ੍ਰਾਪਤੀਆਂ ਦਾ ਭਰਪੂਰ ਜ਼ਿਕਰ ਕੀਤਾ ਗਿਆ ਅਤੇ ਸਕੂਲ ਦੇ ਸ਼ਾਨਦਾਰ ਭਵਿੱਖ ਦੀ ਕਾਮਨਾ ਕੀਤੀ। ਲਿਾਰਿਆਂ ਵਿਚ ਮੈਂਬਰ ਪਾਰਲੀਮੈਂਟ ਰਾਜ ਗਰੇਵਾਲ, ਸਾਬਕਾ ਐੱਮ.ਪੀ. ਗੁਰਬਖ਼ਸ਼ ਸਿੰਘ ਮੱਲ੍ਹੀ, ਸਿਟੀ-ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ, ਬਰੈਂਪਟਨ ਦੀ ਜਾਣੀ-ਪਛਾਣੀ ਸ਼ਖ਼ਸੀਅਤ ਅੰਮ੍ਰਿਤ ਢਿੱਲੋਂ, ਡਾ. ਰੌਨੀ ਮਿਲਰ, ਪੰਜਾਬੀ ਪੱਤਰਕਾਰ ਸੱਤਪਾਲ ਜੌਹਲ, ਸਮਾਜ-ਸੇਵੀ ਅਜੀਤ ਸਿੰਘ ਰੱਖੜਾ, ਕੰਵਰਪ੍ਰੀਤ ਕਾਰਵਾਲ, ਅੰਗਰੇਜ਼ੀ ਦੀ ਇਕ ਅਧਿਆਪਕਾ ਮਿਸ ਐਵਾਲਿਨਾ ਅਤੇ ਬੱਚਿਆਂ ਦੇ ਮਾਪਿਆਂ ਵਿੱਚੋਂ ਅਮਰਪ੍ਰੀਤ ਢੋਡੀ, ਹਰਪ੍ਰੀਤ ਕੌਰ ਤੇ ਰੇਡੀਓ ਹੋਸਟ ਸੋਨਮ ਅਰੋੜਾ ਆਦਿ ਸ਼ਾਮਲ ਸਨ। ਮਾਪਿਆਂ ਵੱਲੋਂ ਇਸ ਸਕੂਲ ਵਿਚ ਪੜ੍ਹਦੇ ਆਪਣੇ ਬੱਚਿਆਂ ਦੀ ਪੜ੍ਹਾਈ ‘ਤੇ ਪੂਰੀ ਤਸੱਲੀ ਪ੍ਰਗਟ ਕੀਤੀ ਗਈ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …