ਪੇਸ਼ਾਵਰ/ਬਿਊਰੋ ਨਿਊਜ਼ : ਪਾਕਿਸਤਾਨ ਵਿੱਚ 300 ਸਾਲ ਪੁਰਾਣਾ ਭਾਈ ਬੀਬਾ ਸਿੰਘ ਗੁਰਦੁਆਰਾ ਸਾਹਿਬ ਨੂੰ ਕਰੀਬ 70 ਸਾਲ ਬਾਅਦ ਫਿਰ ਤੋਂ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ। ਸਿੱਖ ਸੰਗਤਾਂ ਲੰਮੇ ਸਮੇਂ ਤੋਂ ਇਸ ਇਤਿਹਾਸਕ ਗੁਰਦੁਆਰੇ ਨੂੰ ਖੋਲ੍ਹਣ ਦੀ ਮੰਗ ਕਰ ਰਹੀਆਂ ਸਨ। ਗੁਰਦੁਆਰੇ ਦਾ ਖੁੱਲ੍ਹਣਾ ਸਿੱਖ ਸੰਗਤ ਦੀ ਵੱਡੀ ਪ੍ਰਾਪਤੀ ਹੈ। ਪੇਸ਼ਾਵਰ ਦੇ ਜੋਗੀਵਾਰਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਤੋਂ ਬਾਅਦ ਪਾਕਿਸਤਾਨ ਔਕਾਫ ਬੋਰਡ ਨੇ ਇਸ ਨੂੰ ਸੰਗਤਾਂ ਲਈ ਬੁੱਧਵਾਰ ਨੂੰ ਖੋਲ੍ਹਿਆ। ਅਸਲ ਵਿੱਚ 1947 ਤੋਂ ਪਹਿਲਾਂ ਇਸ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਦਾ ਭਾਰੀ ਇਕੱਠ ਹੁੰਦਾ ਸੀ ਪਰ ਵੰਡ ਤੋਂ ਬਾਅਦ ਸਿੱਖ ਸੰਗਤਾਂ ਦਾ ਭਾਰਤ ਤੇ ਪਾਕਿਸਤਾਨ ਦੇ ਦੂਜੇ ਇਲਾਕਿਆਂ ਵਿੱਚ ਚਲੇ ਜਾਣ ਕਾਰਨ ਗੁਰਦੁਆਰਾ ਸਾਹਿਬ ਨੂੰ ਬੰਦ ਕਰ ਦਿੱਤਾ ਗਿਆ। ਔਕਾਫ ਬੋਰਡ ਨੇ ਇਸ ਗੁਰਦੁਆਰਾ ਸਾਹਿਬ ਦੀ ਮੁਰੰਮਤ ਕਰਵਾ ਕੇ ਇਸ ਨੂੰ ਹੁਣ ਖੋਲ੍ਹ ਦਿੱਤਾ ਗਿਆ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …