22.3 C
Toronto
Wednesday, September 17, 2025
spot_img
Homeਪੰਜਾਬਸ੍ਰੀ ਅਨੰਦਪੁਰ ਸਾਹਿਬ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ...

ਸ੍ਰੀ ਅਨੰਦਪੁਰ ਸਾਹਿਬ ‘ਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਰਾਜ ਪੱਧਰੀ ਸਮਾਗਮ, ਡਾ.ਮਨਮੋਹਨ ਸਿੰਘ ਵੀ ਪਹੁੰਚੇ

ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਲੰਘੇ ਕੱਲ੍ਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਖਾਲਸੇ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਰਾਜ ਪੱਧਰੀ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਸਕਿੱਲ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕੀਤਾ। ਉਨ੍ਹਾਂ ਅਨੰਦਪੁਰ ਸਾਹਿਬ ਤੋਂ ਦਮਦਮਾ ਸਾਹਿਬ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਨੈਸ਼ਨਲ ਹਾਈਵੇ ਦਾ ਦਰਜਾ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਵੀ ਕੀਤੀ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੇ ਦੱਸੇ ਮਾਰਗ ‘ਤੇ ਚੱਲ ਕੇ ਹੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਬੱਚਿਆਂ ਨੂੰ ਵਿਦੇਸ਼ਾਂ ਵਿਚ ਭੇਜਣ ਤੋਂ ਪਹਿਲਾਂ ਸਿੱਖ ਧਰਮ ਬਾਰੇ ਪੂਰਨ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਸਾਰਿਆਂ ਨੂੰ ਸਿੱਖਾਂ ਬਾਰੇ ਦੱਸ ਸਕਣ।

RELATED ARTICLES
POPULAR POSTS