ਖਾਲਸਾਈ ਰੰਗ ‘ਚ ਰੰਗਿਆ ਗਿਆ ਪਿਸ਼ਾਵਰ
ਅਟਾਰੀ : ਪਿਸ਼ਾਵਰ ਦੀਆਂ ਸਿੱਖ ਸੰਗਤਾਂ ਵਲੋਂ ਸੋਮਵਾਰ ਨੂੰ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਭਾਈ ਜੋਗਾ ਸਿੰਘ ਪਿਸ਼ਾਵਰ ਵਿਖੇ ਪਾਏ ਗਏ। ਇਸ ਮੌਕੇ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਸਿੱਖ ਪੰਥ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਵਲੋਂ ਸੂਬਾ ਪਖਤੂਨਵਾ ਤੇ ਪਾਕਿਸਤਾਨ ਦੇ ਹੋਰਨਾਂ ਇਲਾਕਿਆਂ ਤੋਂ ਆਈਆਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ। ਤਿੰਨ ਦਿਨ ਰੈਣ ਸਬਾਈ ਕੀਰਤਨ ਦਰਬਾਰ ਵੀ ਕਰਵਾਇਆ ਗਿਆ, ਜਿਸ ਵਿਚ ਪਿਸ਼ਾਵਰ ਦੇ ਬੱਚੇ-ਬੱਚੀਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ। ਦੀਵਾਨ ਦੀ ਸਮਾਪਤੀ ਉਪਰੰਤ ਦੇਰ ਰਾਤ ਗੁਰਦੁਆਰਾ ਸਾਹਿਬ ਵਿਚ ਦੀਪਮਾਲਾ ਅਤੇ ਰਾਤੀਂ ਆਤਿਸਬਾਜ਼ੀ ਵੀ ਕੀਤੀ ਗਈ। ਇਸ ਮੌਕੇ ਆਈਆਂ ਸੰਗਤਾਂ ਦੇ ਆਗੂਆਂ ਨੂੰ ਗੁਰਦੁਆਰਾ ਭਾਈ ਜੋਗਾ ਸਿੰਘ ਪਿਸ਼ਾਵਰ ਵਲੋਂ ਸਨਮਾਨਿਤ ਕੀਤਾ ਗਿਆ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਚੋਣ ਕਮਿਸ਼ਨ ਨੂੰ ਪੱਤਰ
ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਖਿਲਾਫ ਸਾਜਿਸ਼ ਰਚਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ …