Breaking News
Home / ਪੰਜਾਬ / ਸੁਖਬੀਰ ਬਾਦਲ ਪਰਿਵਾਰ ਸਮੇਤ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਬਾਦਲ ਪਰਿਵਾਰ ਸਮੇਤ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਪਟਨਾ ਸਾਹਿਬ : ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ઠਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਉਨ੍ਹਾਂ ਦੀਆਂ ਦੋਵੇਂ ਧੀਆਂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਵਿਸ਼ੇਸ਼ ਪੰਡਾਲ ਵਿੱਚ ਚੱਲ ਰਹੇ ਸੰਤ ਸਮਾਗਮ ਵਿੱਚ ਵੀ ਹਾਜ਼ਰੀ ਭਰੀ। ਇੱਥੇ ਮੰਚ ‘ਤੇ ਗਿਆਨੀ ਇਕਬਾਲ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹੇ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੇ ਦੂਜੀ ਵਾਰ ਪ੍ਰਕਾਸ਼ ਪੁਰਬ ਲਈ ਬਿਹਤਰੀਨ ਪ੍ਰਬੰਧ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਨੇ ਵੀ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਉਪਰਾਲਿਆਂ ઠਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।
ਮੱਕੜ ਦੀ ਫ਼ਤਹਿ ਦਾ ਸੁਖਬੀਰ ਨੇ ਨਾ ਦਿੱਤਾ ਕੋਈ ਜਵਾਬ : ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸੁਖਬੀਰ ਬਾਦਲ ਨੂੰ ਸਟੇਜ ਤੋਂ ਹੱਥ ਜੋੜ ਕੇ ਫ਼ਤਹਿ ਬੁਲਾਈ ਤਾਂ ਸਾਹਮਣੇ ਸੰਗਤ ਵਿੱਚ ਬੈਠਿਆਂ ਉਨ੍ਹਾਂ ਨਾਲ ਅੱਖ ਮਿਲਾਉਣ ਦੀ ਥਾਂ ਮੂੰਹ ਘੁਮਾ ਲਿਆ। ਸਟੇਜ ‘ਤੇ ਹਾਜ਼ਰ ਸ਼ਖ਼ਸੀਅਤਾਂ ਨੇ ਵੀ ਇਸ ਗੱਲ ਦਾ ਨੋਟਿਸ ਲਿਆ ਕਿ ਸੁਖਬੀਰ ਬਾਦਲ ਨੇ ਸ੍ਰੀ ਮੱਕੜ ਨੂੰ ਜਾਣਬੁੱਝ ਕੇ ਅਣਗੌਲਿਆ ਕੀਤਾ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …