Breaking News
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ

7 ਜਨਵਰੀ ਨੂੰ ਜਾਰੀ ਹੋਵੇਗੀ ਕਿਸਾਨਾਂ ਦੇ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ 2018 ਵਿਚ ਸਰਕਾਰ ਦਾ ਮੁੱਖ ਏਜੰਡਾ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਵਾਅਦੇ ਪੂਰਾ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ 7 ਜਨਵਰੀ ਨੂੰ ਮਾਨਸਾ ਵਿਖੇ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਪੰਜਾਬ ਦੇ ਢਾਈ ਲੱਖ ਕਿਸਾਨਾਂ ਨੂੰ ਫਾਇਦਾ ਮਿਲੇਗਾ। ਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਇਸ ਦੀ ਸ਼ੁਰੂਆਤ ਕਰਨਗੇ।ਮੀਟਿੰਗ ਵਿੱਚ ਅੱਜ ਗੈਰਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨ ਦਾ ਮਾਮਲਾ ਵਿਚਾਰਿਆ ਗਿਆ। ਸਰਕਾਰ ਨੇ ਪੰਜਾਬ ਦੀਆਂ ਗੈਰਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨ ਦੇ ਮਾਮਲੇ ਸਬੰਧੀ ਸਬ ਕਮੇਟੀ ਦਾ ਗਠਨ ਕੀਤਾ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …