ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ। ਜਿਸ ਵਿਚ ਖੁਦਕੁਸ਼ੀਆਂ ਰੋਕਣ ਲਈ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਨੂੰ ਮੁਆਫ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨ ਯੂਨੀਅਨ ਲੱਖੋਵਾਲ ਨੇ ਕਿਸਾਨਾਂ ਦੀ ਕਰਜ਼ੇ ਮੁਆਫੀ ਦੇ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਬਣਾਈ ਕਰਜ਼ਾ ਰਾਹਤ ਕਮੇਟੀ ਨਾਲ ਮੀਟਿੰਗ ਕੀਤੀ। ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਮੁਤਾਬਿਕ ਕਿਸਾਨਾਂ ਦੇ ਸਮੁੱਚੇ ਕਰਜ਼ੇ, ਬੈਂਕਾਂ ਤੇ ਆੜਤੀਆਂ ਤੋਂ ਲਏ ਕਰਜ਼ੇ ਨੂੰ ਵੀ ਮੁਆਫ ਕਰਨ ਲਈ ਗੱਲਬਾਤ ਹੋਈ। ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕਰਜਾ ਮੁਆਫੀ ਦੇ ਵਾਅਦਿਆਂ ਕਾਰਨ ਕਿਸਾਨਾਂ ਨੇ ਕਰਜ਼ਾ ਨਹੀਂ ਤਾਰਿਆ, ਜਿਸ ਕਾਰਨ ਉਨ੍ਹਾਂ ਦੇ ਨਾਂ ਡਿਫਾਲਟਰਾਂ ਦੀ ਸੂਚੀ ਵਿੱਚ ਆ ਗਏ ਹਨ। ਬੈਂਕਾਂ ਵਾਲੇ ਘਰਾਂ ਵਿਚ ਆ ਕੇ ਕਿਸਾਨਾਂ ਨੂੰ ਜ਼ਲੀਲ ਕਰ ਰਹੇ ਹਨ।
Check Also
ਦਲਵੀਰ ਗੋਲਡੀ ਮੁੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ
ਭੁਪੇਸ਼ ਬਘੇਲ, ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਮੌਕੇ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ …