19.9 C
Toronto
Sunday, September 20, 2026
spot_img
Homeਪੰਜਾਬਮੁਹਾਲੀ ਦੇ ਮਟੌਰ ਥਾਣੇ ਵਿਚ ਨੌਜਵਾਨ ਦੀ ਪੁਲਿਸ ਹਿਰਾਸਤ 'ਚ ਮੌਤ

ਮੁਹਾਲੀ ਦੇ ਮਟੌਰ ਥਾਣੇ ਵਿਚ ਨੌਜਵਾਨ ਦੀ ਪੁਲਿਸ ਹਿਰਾਸਤ ‘ਚ ਮੌਤ

ਮੁਹਾਲੀ ਦੇ ਮਟੌਰ ਥਾਣੇ ਵਿਚ ਨੌਜਵਾਨ ਦੀ ਪੁਲਿਸ ਹਿਰਾਸਤ ‘ਚ ਮੌਤਪੁਲਿਸ ਦੱਸ ਰਹੀ ਹੈ ਖੁਦਕੁਸ਼ੀ
ਮੁਹਾਲੀ/ਬਿਊਰੋ ਨਿਊਜ਼
ਮੁਹਾਲੀ ਦੇ ਮਟੌਰ ਥਾਣੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਨੌਜਵਾਨ ਨੇ ਹਿਰਾਸਤ ਦੌਰਾਨ ਦੇਰ ਰਾਤ ਖ਼ੁਦਕੁਸ਼ੀ ਕਰ ਲਈ ਹੈ। ਨੌਜਵਾਨ ਦੀ ਪਛਾਣ ਪ੍ਰਵੀਨ ਵਜੋਂ ਹੋਈ ਹੈ ਜੋ ਅਨੰਦਪੁਰ ਸਾਹਿਬ ਦਾ ਰਹਿਣ ਵਾਲਾ ਸੀ।
ਜਾਣਕਾਰੀ ਮੁਤਾਬਕ ਪੁਲਿਸ ਨੇ ਦੇਰ ਰਾਤ ਪ੍ਰਵੀਨ ਨੂੰ ਇੱਕ ਨੌਜਵਾਨ ਉੱਪਰ ਹਮਲਾ ਕਰਨ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਰਾਤ ਨੂੰ ਉਸ ਨੇ ਪੁਲਿਸ ਹਿਰਾਸਤ ਵਿੱਚ ਖੁਦਕੁਸ਼ੀ ਕਰ ਲਈ। ਪ੍ਰਵੀਨ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਲਿਜਾਇਆ ਗਿਆ। ਮੌਕੇ ‘ਤੇ ਪੁਲਿਸ ਅਫਸਰ ਤੇ ਮੈਜਿਸਟ੍ਰੇਟ ਪਹੁੰਚੇ ਅਤੇ ਉਨ੍ਹਾਂ ਨੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

RELATED ARTICLES
POPULAR POSTS