ਪੰਜਾਬ ਲਈ ਮਨਜੂਰ ਕਰਵਾਏ 100 ਕਰੋੜ ਰੁਪਏ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਦੇ ਸੁੰਦਰੀਕਰਨ ਤੇ ਵਿਰਾਸਤੀ ਸ਼ਹਿਰਾਂ ਵਿੱਚ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸਹੂਲਤਾਂ ਸਥਾਪਤ ਕਰਨ ਵਾਸਤੇ ਕੇਂਦਰ ਸਰਕਾਰ ਨੇ 100 ਕਰੋੜ ਰੁਪਏ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਵੀਂ ਦਿੱਲੀ ਵਿੱਚ ਤਿੰਨ ਕੇਂਦਰੀ ਮੰਤਰੀਆਂ ਅਰੁਣ ਜੇਤਲੀ, ਕੇ.ਜੇ. ਅਲਫੌਂਸ ਤੇ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ।
ਸਿੱਧੂ ਨੇ ਦੱਸਿਆ ਕਿ ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਸਥਾਪਤ ਕਰਨ ਤੇ ਪੰਜਾਬ ਦੇ ਵੱਡੇ ਸ਼ਹਿਰਾਂ ਦੀ ਕਾਇਆ ਕਲਪ ਕਰਨ ਲਈ ਅੱਜ ਉਨ੍ਹਾਂ ਤਿੰਨ ਮੀਟਿੰਗਾਂ ਕੀਤੀਆਂ। ਸਿੱਧੂ ਨੇ ਦੱਸਿਆ ਆਨੰਦਪੁਰ ਸਾਹਿਬ ਲਈ 32 ਕਰੋੜ, ਫਤਹਿਗੜ੍ਹ ਸਾਹਿਬ ਲਈ 20 ਕਰੋੜ, ਚਮਕੌਰ ਸਾਹਿਬ ਲਈ 18 ਕਰੋੜ, ਖਟਕੜ ਕਲਾਂ ਤੇ ਹੁਸੈਨੀਵਾਲਾ ਲਈ 15 ਕਰੋੜ, ਜਲ੍ਹਿਆ ਵਾਲਾ ਬਾਗ ਲਈ 10 ਕਰੋੜ, ਸਾਰਾਗੜ੍ਹੀ ਯਾਦਗਾਰ ਲਈ 3 ਕਰੋੜ ਤੇ ਕਲਾਨੌਰ ਲਈ 2 ਕਰੋੜ ਰੁਪਏ ਹੋਏ ਮਨਜ਼ੂਰ ਕੀਤੇ ਗਏ ਹਨ।
ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਕ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਜਿੱਥੇ ਉਨ੍ਹਾਂ ਨੂੰ ਪੰਜਾਬ ਦਾ ਕਿੰਨੂ ਤੋਹਫ਼ੇ ਵਜੋਂ ਦਿੱਤਾ ਉੱਥੇ ਉਨ੍ਹਾਂ ਨੇ ਪੰਜਾਬ ਦੇ ਮਸਲੇ ਵੀ ਪ੍ਰਧਾਨ ਮੰਤਰੀ ਕੋਲ ਚੁੱਕੇ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …