ਕਿਹਾ, ਮੈਂ ਮਹਿਲਾ ਪੁਲਿਸ ਕਰਮੀ ਦੀ ਮਾਂ ਦੀ ਉਮਰ ਦੀ ਹਾਂ, ਉਸ ਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ ਸੀ
ਸ਼ਿਮਲਾ/ਬਿਊਰੋ ਨਿਊਜ਼
ਸ਼ਿਮਲਾ ਵਿਚ ਅੱਜ ਕਾਂਗਰਸੀ ਵਿਧਾਇਕਾ ਆਸ਼ਾ ਕੁਮਾਰੀ ਤੇ ਮਹਿਲਾ ਪੁਲਿਸ ਕਰਮੀ ਵਿਚਕਾਰ ਹੋਈ ਹੱਥੋਪਾਈ ਤੋਂ ਬਾਅਦ ਆਸ਼ਾ ਕੁਮਾਰੀ ਨੇ ਮੁਆਫੀ ਮੰਗ ਲਈ ਹੈ। ਆਸ਼ਾ ਕੁਮਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਹਿਲਾ ਪੁਲਿਸ ਕਰਮੀ ਨੇ ਉਨ੍ਹਾਂ ਨੂੰ ਧੱਕੇ ਮਾਰੇ ਤੇ ਇਤਰਾਜ਼ਯੋਗ ਸ਼ਬਦਾਵਲੀ ਵਰਤੀ, ਮਹਿਲਾ ਪੁਲਿਸ ਕਰਮੀ ਨੂੰ ਇਸ ਤਰ੍ਹਾਂ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਸੀ। ਉਸ ਨੇ ਇਹ ਨਹੀਂ ਸੋਚਿਆ ਕਿ ਆਸ਼ਾ ਕੁਮਾਰੀ ਉਸ ਦੀ ਮਾਂ ਦੀ ਉਮਰ ਦੀ ਹੈ। ਆਸ਼ਾ ਕੁਮਾਰੀ ਨੇ ਅੱਗੇ ਕਿਹਾ ਕਿ ਉਹ ਮੰਨਦੀ ਹੈ ਕਿ ਉਨ੍ਹਾਂ ਨੂੰ ਗੁੱਸਾ ਨਹੀਂ ਆਉਣਾ ਚਾਹੀਦਾ ਸੀ ਤੇ ਉਹ ਇਸ ਲਈ ਮੁਆਫ਼ੀ ਮੰਗਦੀ ਹੈ।
Check Also
ਕੇਜਰੀਵਾਲ ਨੇ ਬਿਹਾਰ ’ਚ ਆਪਣੇ ਦਮ ’ਤੇ ਚੋਣਾਂ ਲੜਨ ਦਾ ਕੀਤਾ ਐਲਾਨ
ਕਿਹਾ : ਹੁਣ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ ਅਹਿਮਦਾਬਾਦ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ …