ਭਾਰਤ ਅਤੇ ਪਾਕਿ ਦਰਮਿਆਨ ਫਿਰ ਵਧਣ ਲੱਗਾ ਤਣਾਅ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਪਹਿਲੀ ਵਾਰ ਭਾਰਤ-ਪਾਕਿਸਤਾਨ ਕ੍ਰਿਕਟ ਸੀਰੀਜ਼ ਨੂੰ ਲੈ ਕੇ ਬਿਆਨ ਦਿੱਤਾ ਹੈ। ਪੈਰਾਮਿਲਟਰੀ ਪੱਧਰ ਦੀ ਮੀਟਿੰਗ ਦੌਰਾਨ ਸੁਸ਼ਮਾ ਨੇ ਕਿਹਾ ਕਿ ਜਦ ਤੱਕ ਪਾਕਿਸਤਾਨ ਭਾਰਤ ਖਿਲਾਫ ਅੱਤਵਾਦ ਫੈਲਾਉਣ ਅਤੇ ਸੁਰੱਖਿਆ ਬਲਾਂ ‘ਤੇ ਹਮਲੇ ਬੰਦ ਨਹੀਂ ਕਰੇਗਾ, ਤਦ ਤੱਕ ਦੋਵਾਂ ਦੇਸ਼ਾਂ ਵਿਚ ਕ੍ਰਿਕਟ ਸੀਰੀਜ਼ ਨਹੀਂ ਹੋਵੇਗੀ। ਮੀਟਿੰਗ ਵਿਚ ਵਿਦੇਸ਼ ਰਾਜ ਮੰਤਰੀ ਐਸ.ਜੇ. ਅਕਬਰ ਅਤੇ ਵਿਦੇਸ਼ ਸਕੱਤਰ ਐਸ ਜੈਸ਼ੰਕਰ ਵੀ ਹਾਜ਼ਰ ਸਨ। ਸੁਸ਼ਮਾ ਨੇ ਸਾਫ ਸ਼ਬਦਾਂ ਵਿਚ ਕਿਹਾ ਕਿ ਕ੍ਰਿਕਟ ਅਤੇ ਅੱਤਵਾਦ ਨਾਲ-ਨਾਲ ਨਹੀਂ ਚੱਲ ਸਕਦੇ। ਚੇਤੇ ਰਹੇ ਕਿ ਪਿਛਲੇ ਪੰਜ ਸਾਲ ਤੋਂ ਭਾਰਤ ਅਤੇ ਪਾਕਿਸਤਾਨ ਵਿਚ ਕੋਈ ਵੀ ਕ੍ਰਿਕਟ ਸੀਰੀਜ਼ ਨਹੀਂ ਖੇਡੀ ਗਈ ਹੈ। ਪਾਕਿ ਵਲੋਂ ਸਰਹੱਦ ‘ਤੇ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਨਾਲ ਭਾਰਤ ਨੇ ਸਖਤ ਰੁਖ ਅਪਨਾਉਣਾ ਸ਼ੁਰੂ ਕਰ ਦਿੱਤਾ ਹੈ। ਚੇਤੇ ਰਹੇ ਕਿ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਕੁਲਭੂਸ਼ਣ ਜਾਧਵ ਦੀ ਮਾਂ ਅਤੇ ਪਤਨੀ ਨਾਲ ਹੋਈ ਬਦਸਲੂਕੀ ਤੋਂ ਬਾਅਦ ਦੋਵਾਂ ਦੇਸ਼ਾਂ ਵਿਚ ਤਣਾਅ ਹੋਰ ਵਧ ਗਿਆ ਹੈ।
Check Also
ਮਸ਼ਹੂਰ ਅਦਾਕਾਰ ਮਨੋਜ ਕੁਮਾਰ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ
ਅਮਿਤਾਬ ਬੱਚਨ, ਪੇ੍ਰਮ ਚੋਪੜਾ ਸਮੇਤ ਹੋਰ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਰਹੀਆਂ ਮੌਜੂਦ ਮੰੁਬਈ/ਬਿਊਰੋ ਨਿਊਜ਼ : …