ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਵਲੋਂ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ, ਪੰਜਾਬ ਅਤੇ ਦਿੱਲੀ ਸਮੇਤ ਪੂਰੇ ਭਾਰਤ ਵਿਚ ਲੋਕਾਂ ਨੇ ਅੱਜ ਨਵਾਂ ਸਾਲ ਖੁਸ਼ੀਆਂ ਨਾਲ ਮਨਾਇਆ। ਨਵੇਂ ਸਾਲ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਵਿਜੇ ਸਾਂਪਲਾ ਅਤੇ ਸੁਖਪਾਲ ਖਹਿਰਾ ਨੇ ਸਮੂਹ ਦੇਸ਼ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।
ਨਵੇਂ ਸਾਲ ਮੌਕੇ ਅੱਜ ਲੱਖਾਂ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਹਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …