ਟਰੈਵਲ ਏਜੰਟਾਂ ਵਲੋਂ ਇਸ਼ਤਿਹਾਰਬਾਜ਼ੀ ਲਈ ਰਜਿਸਟ੍ਰੇਸ਼ਨ ਨੰਬਰ ਹੋਵੇਗਾ ਲਾਜ਼ਮੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਮਗਰੋਂ ਪੰਜਾਬ ਵਿੱਚ ਟਰੈਵਲ ਏਜੰਟਾਂ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ। ਹਾਈਕੋਰਟ ਨੇ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ‘ਤੇ ਰਜਿਸਟਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕਰਾਰ ਦਿੱਤਾ ਹੈ। ਪ੍ਰਸ਼ਾਸਨ ਇਸ ਨੂੰ ਸਖਤੀ ਨਾਲ ਲਾਗੂ ਕਰਾਉਣ ਲਈ ਸਰਗਰਮ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਭਵਿੱਖ ਵਿੱਚ ਟਰੈਵਲ ਏਜੰਟਾਂ ਦੇ ਜੋ ਵੀ ਇਸ਼ਤਿਹਾਰ ਕਿਸੇ ਵੀ ਮਾਧਿਅਮ ਨਾਲ ਵੀ ਲਵਾਏ ਜਾਣ, ਉਨ੍ਹਾਂ ‘ਤੇ ਏਜੰਟ ਦਾ ਰਜਿਸਟਰੇਸ਼ਨ ਨੰਬਰ ਜ਼ਰੂਰ ਦਰਜ ਹੋਣਾ ਚਾਹੀਦਾ ਹੈ। ਅਦਾਲਤ ਦੇ ਹੁਕਮਾਂ ਵਿੱਚ ਪ੍ਰਕਾਸ਼ਕਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਤ ਕਰਨ ਵੇਲੇ ਟਰੈਵਲ ਏਜੰਟ ਦਾ ਰਜਿਸਟਰੇਸ਼ਨ ਜ਼ਰੂਰ ਲੈਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਪ੍ਰਕਾਸ਼ਕਾਂ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …