ਸੀ.ਆਰ.ਪੀ.ਐਫ. ਦੇ ਪੰਜ ਜਵਾਨ ਵੀ ਹੋਏ ਸਨ ਸ਼ਹੀਦ, ਤਿੰਨ ਅੱਤਵਾਦੀ ਵੀ ਮਾਰੇ
ਫ਼ਿਰੋਜ਼ਪੁਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਫ਼ਿਰੋਜ਼ਪੁਰ ਦਾ ਇੱਕ ਜਵਾਨ ਜਗਸੀਰ ਸਿੰਘ ਸ਼ਹੀਦੀ ਜਾਮ ਪੀ ਗਿਆ। ਜਗਸੀਰ ਦੇ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਗਸੀਰ ਸਿੰਘ ਅਜੇ 22 ਦਸੰਬਰ ਨੂੰ ਹੀ ਛੁੱਟੀਆਂ ਬਿਤਾ ਕੇ ਵਾਪਸ ਡਿਊਟੀ ਉੱਤੇ ਗਿਆ ਸੀ। ਸ਼ਹੀਦ ਫ਼ੌਜੀ ਆਪਣੇ ਪਿੱਛੇ ਬਜੂਰਗ ਮਾਂ-ਪਿਓ, ਪਤਨੀ ਅਤੇ 3 ਬੱਚੇ ਛੱਡ ਗਿਆ ਹੈ। ਸ਼ਹੀਦ ਜਗਸੀਰ ਸਿੰਘ ਦਾ ਭਲਕੇ ਮੰਗਲਵਾਰ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ।
ਚੇਤੇ ਰਹੇ ਕਿ ਲੰਘੇ ਕੱਲ੍ਹ ਹੀ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਪਾਕਿਸਤਾਨੀ ਅੱਤਵਾਦੀਆਂ ਨੇ ਸੀ.ਆਰ.ਪੀ.ਐਫ. ਦੇ ਕੈਂਪ ‘ਤੇ ਹਮਲਾ ਕਰ ਦਿੱਤਾ ਸੀ ਅਤੇ ਪੰਜ ਜਵਾਨ ਸ਼ਹੀਦ ਹੋ ਗਏ ਸਨ। ਸੁਰੱਖਿਆ ਬਲਾਂ ਨੇ ਕੀਤੀ ਜਵਾਬੀ ਕਾਰਵਾਈ ਵਿਚ ਤਿੰਨ ਅੱਤਵਾਦੀ ਨੂੰ ਮਾਰ ਮੁਕਾਇਆ ਸੀ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …