12.6 C
Toronto
Wednesday, October 15, 2025
spot_img
Homeਪੰਜਾਬਚੱਢਾ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਹੋਇਆ ਰੂਪੋਸ਼

ਚੱਢਾ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਹੋਇਆ ਰੂਪੋਸ਼

ਵਿਦੇਸ਼ ਭੱਜਣ ਦੇ ਚਰਚੇ, ਪੁਲਿਸ ਕਰ ਰਹੀ ਛਾਪੇਮਾਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਇੱਕ ਮਹਿਲਾ ਪ੍ਰਿੰਸੀਪਲ ਨਾਲ ਅਸ਼ਲੀਲ ਹਰਕਤਾਂ ਵਾਲਾ ਵੀਡੀਓ ਵਾਇਰਲ ਹੋਣ ਮਗਰੋਂ ਭਾਵੇਂ ਪੁਲਿਸ ਵੱਲੋਂ ਚਰਨਜੀਤ ਸਿੰਘ ਚੱਢਾ ਖਿਲਾਫ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਪਰ ਉਹ ਅਜੇ ਤੱਕ ਪੁਲਿਸ ਦੀ ਪਹੁੰਚ ਤੋਂ ਦੂਰ ਹੈ। ਚਰਚਾ ਹੈ ਕਿ ਚੱਢਾ ਵਿਦੇਸ਼ ਭੱਜ ਗਿਆ ਹੈ ਪਰ ਪੁਲਿਸ ਵੱਲੋਂ ਹਾਲੇ ਤੱਕ ਉਸ ਖਿਲਾਫ ਲੁੱਕਆਊਟ ਸਰਕੂਲਰ ਨਹੀਂ ਜਾਰੀ ਕੀਤਾ ਗਿਆ ਅਤੇ ਚੱਢਾ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਚਰਨਜੀਤ ਸਿੰਘ ਚੱਢਾ ਅੰਮ੍ਰਿਤਸਰ ਦਾ ਵੱਡਾ ਕਾਰੋਬਾਰੀ ਹੈ ਤੇ ਧਾਰਮਿਕ ਸੰਸਥਾ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਰਿਹਾ ਹੈ। ਅਸ਼ਲੀਲ ਵੀਡੀਓ ਦੇ ਵਾਇਰਲ ਹੋਣ ਮਗਰੋਂ ਚੱਢਾ ਅਤੇ ਉਸਦੇ ਪੁੱਤਰ ਇੰਦਰਪ੍ਰੀਤ ਚੱਢਾ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ ਤੇ ਮਾਮਲਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਵੀ ਪੁੱਜ ਚੁੱਕਾ ਹੈ। ਪੰਜ ਸਿੰਘ ਸਾਹਿਬਾਨ ਦੀ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਚੱਢਾ ਨੂੰ ਤਲਬ ਵੀ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS