Breaking News
Home / ਭਾਰਤ / ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਲਈ ਤਿੰਨ ਨਾਮ ਤੈਅ

ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਲਈ ਤਿੰਨ ਨਾਮ ਤੈਅ

ਸੰਜੇ ਸਿੰਘ, ਐਨ.ਡੀ. ਗੁਪਤਾ ਅਤੇ ਸੁਸ਼ੀਲ ਗੁਪਤਾ ਹੋਣਗੇ ਉਮੀਦਵਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਚੋਣਾਂ ਲਈ ਉਮੀਦਵਾਰ ਕੌਣ ਹੋਵੇਗਾ, ਇਸਦਾ ਫੈਸਲਾ ਹੋ ਗਿਆ ਹੈ। ਪਾਰਟੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਤੈਅ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ, ਸੀਏ ਐਨ.ਡੀ. ਗੁਪਤਾ ਅਤੇ ਸੁਸ਼ੀਲ ਗੁਪਤਾ ਨੂੰ ਉਮੀਦਵਾਰ ਬਣਾਇਆ ਜਾਵੇਗਾ। ਪਾਰਟੀ ਨੇ ਇਹ ਤੈਅ ਕੀਤਾ ਸੀ ਕਿ ਰਾਜ ਸਭਾ ਵਿਚ ਪਾਰਟੀ ਨਾਲ ਸਬੰਧਤ ਆਗੂਆਂ ਤੋਂ ਬਿਨਾ ਹੋਰ ਨਾਮਵਰ ਸ਼ਖ਼ਸੀਅਤਾਂ ਨੂੰ ਭੇਜਿਆ ਜਾਵੇਗਾ। ਜਿਸ ਕਰਕੇ ਰਘੂਰਾਮ ਰਾਜਨ ਤੋਂ ਲੈ ਕੇ ਜਸਟਿਸ ਟੀ.ਐਸ. ਠਾਕੂਰ ਤੱਕ ਕਈ ਵੱਡੇ ਨਾਮੀ ਵਿਅਕਤੀਆਂ ਨਾਲ ਸੰਪਰਕ ਵੀ ਕੀਤਾ ਗਿਆ। ਪਰ ਸਾਰਿਆਂ ਨੇ ਪਾਰਟੀ ਦੇ ਨਾਮ ਨਾਲ ਜੁੜਨ ਤੋਂ ਨਾਂਹ ਕਰ ਦਿੱਤੀ। ਇਸ ਤੋਂ ਬਾਅਦ ਐਨ.ਡੀ. ਗੁਪਤਾ ਅਤੇ ਸੁਸ਼ੀਲ ਗੁਪਤਾ ਦਾ ਨਾਮ ਤੈਅ ਕੀਤਾ ਗਿਆ। ਹਾਲਾਂਕਿ ਇਨ੍ਹਾਂ ਨਾਵਾਂ ਦਾ ਖੁਲਾਸਾ ਹੋਣ ਤੋਂ ਬਾਅਦ ਪਾਰਟੀ ਵਿਚ ਹਲਚਲ ਜਿਹੀ ਵੀ ਪੈਦਾ ਹੋ ਗਈ ਹੈ। ਪਾਰਟੀ ਭਲਕੇ ਇਨ੍ਹਾਂ ਨਾਵਾਂ ਦਾ ਐਲਾਨ ਵੀ ਕਰ ਸਕਦੀ ਹੈ।

Check Also

ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ

  28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …