ਕਿਹਾ, ਇਕ ਦੇ ਬਦਲੇ 10 ਸਿਰ ਲਿਆਉਣ ਦੀ ਗੱਲ ਕਰਨ ਵਾਲੇ ਚੁੱਪ ਕਿਉਂ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੁਲਬਾਮਾ ਵਿਚ ਸੀ.ਆਰ.ਪੀ.ਐਫ. ਦੇ ਕੈਂਪ ‘ਤੇ ਹੋਏ ਅੱਤਵਾਦੀ ਹਮਲੇ ਦਾ ਮੁੱਦਾ ਅੱਜ ਲੋਕ ਸਭਾ ਵਿਚ ਜ਼ੋਰ ਸ਼ੋਰ ਨਾਲ ਉਠਿਆ। ਇਸ ਅੱਤਵਾਦੀ ਹਮਲੇ ਵਿਚ ਪੰਜ ਜਵਾਨ ਸ਼ਹੀਦ ਹੋ ਗਏ ਸਨ। ਕਾਂਗਰਸ ਦੇ ਸੰਸਦ ਮੈਂਬਰ ਜਯੋਤੀ ਰਾਓ ਸਿੰਧੀਆ ਨੇ ਕਿਹਾ ਕਿ ਇਕ ਦੇ ਬਦਲੇ 10 ਸਿਰ ਲਿਆਉਣ ਵਾਲੇ ਹੁਣ ਚੁੱਪ ਕਿਉਂ ਹਨ। ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰਾਂ ਨੇ ਵੀ ਸਦਨ ਵਿਚ ‘ਪਾਕਿਸਤਾਨ ਮੁਰਦਾਬਾਦ’ ਦੇ ਨਾਅਰੇ ਲਗਾਏ। ਸਦਨ ਨੇ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਸਿੰਧੀਆ ਨੇ ਕਿਹਾ ਕਿ ਜਦ ਖੁਫੀਆ ਰਿਪੋਰਟ ਸੀ ਤਾਂ ਸਰਕਾਰ ਨੇ ਉਸ ਹਿਸਾਬ ਨਾਲ ਸੁਰੱਖਿਆ ਦੀ ਤੈਨਾਤੀ ਕਿਉਂ ਨਹੀਂ ਕੀਤੀ। ਸਿੰਧੀਆ ਨੇ ਕੇਂਦਰ ਸਰਕਾਰ ਕੋਲੋਂ ਇਸ ਗੱਲ ਦਾ ਜਵਾਬ ਮੰਗਿਆ ਹੈ। ਚੇਤੇ ਰਹੇ ਕਿ ਪਾਕਿਸਤਾਨੀ ਅੱਤਵਾਦੀਆਂ ਨੇ ਇਹ ਹਮਲਾ ਉਸ ਸਮੇਂ ਕੀਤਾ ਜਦੋਂ ਭਾਰਤ ‘ਚ ਨਵੇਂ ਸਾਲ ਦੇ ਜਸ਼ਨ ਮਨਾਏ ਜਾ ਰਹੇ ਸਨ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …